Monday, December 23, 2024

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ `ਵਰਲਡ ਬਾਈਸਾਈਕਲ ਡੇਅ` ਮਨਾਇਆ ਗਿਆ

ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਯੂਥ ਅਫੇਅਰਜ਼ ਅਤੇ ਸਪੋਰਟਸ ਮੰਤਰਾਲਾ ਨਵੀਂ ਦਿੱਲੀ ਦੀ ਸਰਪ੍ਰਸਤੀ ਹੇਠ ਅਜ਼ਾਦੀ ਦਾ 75ਵਾਂ ਸਾਲ ਮਨਾਉਣ ਲਈ `ਅਜ਼ਾਦੀ ਦਾ ਅੰਮ੍ਰਿਤ ਮਹੋਤਸਵ` ਦੇ ਅੰਤਰਗਤ ਵਰਲਡ ਬਾਈਸਾਈਕਲ ਡੇਅ ਮਨਾਇਆ ਗਿਆ।ਬਾਈਸਾਈਕਲ ਰੈਲੀ ਦੌਰਾਨ ਕਾਲਜ ਦੀਆਂ ਖਿਡਾਰਨਾਂ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਆਮ ਜਨਤਾ ਨੂੰ ਵਾਤਾਵਰਣ ਦੀ ਰੱਖਿਆ ਕਰਨ ਲਈ ਅਪੀਲ ਕਰਦੇ ਹੋਏ ਵੱਧ ਚੜ੍ਹ ਕੇ ਹਿੱਸਾ ਲਿਆ ।
                ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਭਾਸ਼ਣ ‘ਚ ਭਾਰਤ ਦੇ ਯੂਥ ਅਫੇਅਰਜ਼ ਅਤੇ ਸਪੋਰਟਸ ਮੰਤਰਾਲਾ ਨਵੀਂ ਦਿੱਲੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਇਸ ਤਰ੍ਹਾਂ ਦੇ ਈਵੈਂਟ ਦੇਸ਼ ਦੇ ਨੌਜਵਾਨਾਂ `ਚ ਭਾਈਚਾਰੇ ਅਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ।ਉਨ੍ਹਾਂ ਕਿਹਾ ਕਿ ਵਿਸ਼ਵ ਗਲੋਬਲ ਵਾਰਮਿੰਗ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਇਸ ਲਈ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਵਾਜਾਈ ਲਈ ਵਾਤਾਵਰਣ ਅਨੁਕੂਲ ਸਾਧਨਾਂ ਦੀ ਵਰਤੋਂ ਕਰੀਏ ।
                 ਇਸ ਮੌਕੇ ਮਿਸ ਸਵੀਟੀ ਬਾਲਾ ਮੁੱਖੀ ਸਰੀਰਕ ਸਿੱਖਿਆ ਵਿਭਾਗ, ਮਿਸ ਸੁਰਭੀ ਸੇਠੀ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ, ਲੈਫਟੀਨੈਂਟ (ਡਾ.) ਅਮਨਦੀਪ ਕੌਰ ਅਤੇ ਮਿਸ ਵੀਨਾ ਦੇਵੀ ਵੀ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …