ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਸੇਵਕ ਜਥਾ ਇਸ਼ਨਾਨ ਗੁ. ਸ਼ਹੀਦ ਗੰਜ਼
ਸਾਹਿਬ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਬਲਵਿੰਦਰ ਸਿੰਘ ਰਾਜੋਕੇ ਨੁੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨਾਂ ਦੇ ਪਿਤਾ ਮੁਖਤਿਆਰ ਸਿੰਘ ਰਾਜੋਕੇ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ।ਉਨਾਂ ਦੇ ਚਲਾਣੇ ‘ਤੇ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਨੇਤਾਵਾਂ ਵਲੋਂ ਰਾਜੋਕੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਸਵ: ਸ੍ਰ. ਮੁਖਤਿਆਰ ਸਿੰਘ ਨਮਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨਾਂ ਦੇ ਗ੍ਰਹਿ ਪੈਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 12 ਜੂਨ 2022 ਦਿਨ ਐਤਵਾਰ ਸੰਤ ਬਾਬਾ ਸੇਵਾ ਸਿੰਘ ਹਾਲ, ਅਜੀਤ ਨਗਰ ਸੁਲਤਾਨਵਿੰਡ ਗੇਟ ਵਿਖੇ 12.30 ਤੋਂ 2.00 ਵਜੇ ਤੱਕ ਹੋਵੇਗਾ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media