ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਭਾਜਪਾ ਦੀ ਆਗੂ ਨੂਪੁਰ ਸ਼ਰਮਾ ਵਲੋਂ ਅੱਲਾਹ ਦੇ ਨਬੀ ਦੀ ਸ਼ਾਨ ਵਿੱਚ ਗੁਸਤਾਖੀ ਭਰੇ ਸ਼ਬਦਾਂ ਦੀ ਵਰਤੋਂ
ਕੀਤੀ ਗਈ।ਜਿਸ ਕਾਰਨ ਮੁਸਲਿਮ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਨੂਪੁਰ ਸ਼ਰਮਾ ਖ਼ਿਲਾਫ਼ ਸਖ਼ਤ ਕਾਰਵਾਈ ਲਈ ਅੱਜ ਲੌਂਗੋਵਾਲ ਦੇ ਸਮੂਹ ਮੁਸਲਿਮ ਭਾਈਚਾਰੇ ਨੇ ਸਥਾਨਕ ਸਬ ਤਹਿਸੀਲ ਵਿਖੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।ਉਨ੍ਹਾਂ ਸਰਕਾਰ ਨੂੰ ਸਖ਼ਤ ਤਾੜਨਾ ਕੀਤੀ ਕਿ ਜੇਕਰ ਨੂਪੁਰ ਸ਼ਰਮਾ ਦੇ ਖਿਲਾਫ ਬਣਦੀ ਕਰਵਾਈ ਨਾ ਕੀਤੀ ਗਈ ਤਾਂ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਸਮਸਾਦ ਖਾਂ, ਨਵਾਬ ਖਾਂ, ਸਦੀਕ ਮੁਹੰਮਦ, ਅਸਫਰ ਅਲੀ, ਨਬੀ ਖਾਨ ਆਦਿ ਹਾਜ਼ਰ ਸਨ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media