ਸ੍ਰੀ ਅਨੰਦਪੁਰ ਸਾਹਿਬ, 13 ਜੂਨ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੱਲ ਗੁਰਮਤਿ ਚੇਤਨਾ ਕੈਂਪ ਦੀ ਸ਼ੂਰੂਆਤ ਤਖਤ ਸਾਹਿਬ ਦੇ ਸਾਹਮਣੇ ਸ੍ਰੀ ਨਿਸ਼ਾਨ ਸਾਹਿਬ ਨੂੰ ਸਲਾਮੀ ਦੇ ਕੇ ਕੀਤੀ ਗਈ।ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਗੁਰਦੀਪ ਸਿੰਘ, ਮੀਤ ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਧਰਮ ਪਤਨੀ ਮਾਤਾ ਹਰਮੀਤ ਕੌਰ, ਉਨਾਂ ਦੀ ਬੇਟੀ ਅਤੇ ਸ਼੍ਰੋਮਣੀ ਕਮੇਟੀ ਐਜੂਕੇਸ਼ਨ ਡਾਇਰੈਕਟੋਰੇਟ ਦੀ ਡਿਪਟੀ ਡਾਇਟੈਕਟਰ ਬੀਬੀ ਸਤਵੰਤ ਕੌਰ ਇਸ ਸਮੇਂ ਮੌਜ਼ੂਦ ਸਨ। ਨਿਸ਼ਾਨ ਸਾਹਿਬ ਨੂੰ ਸਲਾਮੀ ਦੇਣ ਤੋਂ ਬਾਅਦ ਕੈਂਪ ਦੀ ਅਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ।
ਇਸ ਮੌਕੇ ਜਥੇਦਾਰ ਰਾਮ ਸਿੰਘ ਸਾਬਕਾ ਪ੍ਰਧਾਨ ਨਗਰ ਕੋਂਸਲ, ਦਵਿੰਦਰ ਸਿੰਘ ਢਿਲੋਂ ਯੂਥ ਅਕਾਲੀ ਦਲ, ਪ੍ਰਚਾਰਕ ਅਮਰ ਸਿੰਘ, ਪ੍ਰਚਾਰਕ ਇੰਦਰਜੀਤ ਸਿੰਘ, ਪ੍ਰਚਾਰਕ ਅਮਨਦੀਪ ਕੌਰ, ਪ੍ਰਚਾਰਕ ਜਸਪਾਲ ਸਿੰਘ ਦੋਬੁਰਜ਼ੀ, ਕਵੀਸ਼ਰੀ ਜਥਾ ਬੀਬੀ ਸੰਦੀਪ ਕੌਰ ਲਹਿਲ, ਮੈਡਮ ਰਵਿੰਦਰ ਕੌਰ ਅਤੇ ਜਸਬੀਰ ਸਿੰਘ ਸੱਗੂ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …