ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਉਪ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਗਬਾਨੀ ਵਿਭਾਗ,ਪੰਜਾਬ ਰਾਜ ਵਿਚ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਬਾਗਬਾਨੀ ਫਸਲਾਂ ਵਜੋਂ ਬਾਗਬਾਨੀ ਫਸਲਾਂ ਜਿਵੇਂ ਕਿ ਫਲ, ਸਬਜ਼ੀਆਂ ਤੇ ਫੁੱਲਾਂ ਆਦਿ ਕਾਸ਼ਤ ਨੂੰ ਵਧਾਉਣ ਲਈ ਜਿਮੀਦਾਰਾਂ ਦੀ ਭਲਾਈ ਵਾਸਤੇ ਕਈ ਸਕੀਮਾਂ ਲਾਗੂ ਕਰਕੇ ਉਤਸ਼ਾਹਿਤ ਕਰਦਾ ਆ ਰਿਹਾ ਹੈ ਤਾਂ ਕਿ ਰਾਜ ਵਿਚ ਖੇਤੀ ਵਿਭਿੰਨਤਾ ਅਧੀਨ ਨਾ ਸਿਰਫ ਕਿਸਾਨਾਂ ਦੀ ਆਮਦਨ ਵਧਾਈ ਜਾਵੇ, ਸਗੋਂ ਰਾਜ ਦੇ ਕੁਦਰਤੀ ਸੋਮਿਆਂ ਜਿਵੇਂ ਕਿ ਮਿੱਟੀ, ਪਾਣੀ ਆਦਿ ਦੀ ਸੰਭਾਲ ਵੀ ਕੀਤੀ ਜਾ ਸਕੇ।ਇਸ ਨੂੰ ਮੁੱਖ ਰੱਖਦੇ ਹੋਇਆ ਬਾਗਬਾਨੀ ਵਿਭਾਗ ਵਲੋਂ ਫਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਲਈ ਖਾਸ ਤੌਰ ਤੇ ਛੋਟੇ ਅਤੇ ਸੀਮਾਂਤ ਜਿਮੀਦਾਰਾਂ ਲਈ ਉਨ੍ਹਾਂ ਦੇ ਖੇਤਾਂ ਵਿਚ ਹੀ ਛੋਟੇ ਕੋਲਡ ਰੂਮ (ਆਨ ਫਾਰਮ ਕੋਲਡ ਰੂਮ) ਸਕੀਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪਾਸ ਕਰਵਾਈ ਗਈ ਹੈ।
ਤਜਿੰਦਰ ਸਿੰਘ ਨੇ ਦੱਸਿਆ ਕਿ ਇਸ ਕੋਲਡ ਰੂਮ ਜਿਸ ਦੀ ਸਮਰੱਥਾ ਲਗਭਗ 3 ਮੀ.ਟਨ ਹੈ, ਵਿੱਚ ਲਗਭਗ ਸਾਰੀਆਂ ਹੀ ਬਾਗਬਾਨੀ ਫਸਲਾਂ ਵੱਖ-ਵੱਖ ਤਾਪਮਾਨ ਅਤੇ ਨਮੀ ਤੇ ਸਟੋਰ ਕੀਤੀਆਂ ਜਾ ਸਕਦੀਆਂ ਹਨ।ਇੰਨ੍ਹਾਂ ਕੋਲਡ ਰੂਮਾਂ ਦੀ ਸਹਾਇਤਾ ਨਾਲ ਕਿਸਾਨ ਆਪਣੀਆਂ ਫਸਲਾਂ ਨੂੰ ਤੁੜਾਈ ਉਪਰੰਤ ਲੋੜ ਅਨੁਸਾਰ ਮੰਡੀਕਰਨ ਲਈ ਲੈ ਕੇ ਜਾ ਸਕਦਾ ਹੈ, ਜਿਸ ਕਰਕੇ ਮਾਰਕੀਟ ਵਿੱਚ ਕਿਸਾਨ ਆਪਣੀ ਫਸਲ ਦਾ ਚੰਗਾ ਮੁੱਲ ਪਾ ਸਕਦਾ ਹੈ ਅਤੇ ਆਪਣੀ ਅਮਦਨ ਵਿਚ ਵਾਧਾ ਕਰ ਸਕਦਾ ਹੈ।ਇਸ ਸਕੀਮ ਅਧੀਨ ਅਨ ਫਾਰਮ ਕੋਲਡ ਰੂਮ ਬਣਾਉਣ ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ।ਸਮੂਹ ਜ਼ਿਮੀਦਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਬਲਾਕ ਜਿਲ੍ਹਾ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media