ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ
ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਨਾਂ ਨੁੰ ਹਰਾਉਣ ਵਾਲੀ ਬੀਬੀ ਜੀਵਨਜੋਤ ਕੌਰ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦਾ ਪ੍ਰਚਾਰ ਪੂਰੀ ਤਰ੍ਹਾਂ ਭਖਾ ਦਿੱਤਾ ਹੈ।ਉਨ੍ਹਾਂ ਅੱਜ ਵਿਧਾਨ ਸਭਾ ਹਲਕਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਜਾ ਕੇ ਡੋਰ ਟੂ ਡੋਰ ਪ੍ਰਚਾਰ ਕੀਤਾ ਅਤੇ ਬਹੁਤ ਬਹੁਤ ਸਾਰੀਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ।ਜੀਵਨਜੋਤ ਕੌਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਅਤੇ ਇਸ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਵਾਅਦਾ ਕੀਤਾ।
ਵਿਧਾਇਕਾ ਜੀਵਨਜੋਤ ਕੌਰ ਨੇ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਆਮ ਆਦਮੀ ਪਾਰਟੀ ਹਰ ਤਰ੍ਹਾਂ ਦਾ ਸਹਿਯੋਗ ਲਈ ਹਾਜ਼ਰ ਹੈ ਅਤੇ ਉਨ੍ਹਾਂ ਦੀ ਹਰ ਮੁਸ਼ਕਿਲ ਨੂੰ ਦੂਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਹੀ ਹੈ, ਜੋ ਆਪਣੇ ਆਮ ਵਲੰਟੀਅਰ ਨੂੰ ਵੀ ਇਕ ਐਮ.ਪੀ ਬਣਨ ਦਾ ਮੌਕਾ ਦਿੰਦੀ ਹੈ।ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਰਿਵਾਇਤੀ ਪਾਰਟੀਆਂ ਨੇ ਪਿਛਲੇ 75 ਸਾਲਾਂ ਵਿੱਚ ਪੰਜਾਬ ਨੂੰ ਲੁੱਟਿਆ, ਕੁੱਟਿਆ ਅਤੇ ਮਾਫੀਆ ਰਾਜ ਸਥਾਪਿਤ ਕੀਤਾ ਹੈ ਉਸ ਦਾ ਅੰਤ ਕਰਨ ਵਾਸਤੇ ਆਮ ਆਦਮੀ ਪਾਰਟੀ ਬਿਲਕੁੱਲ ਤਿਆਰ ਹੈ।ਇਸੇ ਹੀ ਇੱਛਾ ਸ਼ਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅੱਗੇ ਵਧ ਰਹੀ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media