Sunday, August 23, 2026

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰਿਆਂ ਵਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਖਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਨਰਸਿੰਗ ਕਾਲਜ ਪਿ੍ਰੰਸੀਪਲ ਡਾ. ਕਮਲਜੀਤ ਕੌਰ ਅਤੇ ਗਰਲਜ਼ ਸਕੂਲ ਪਿ੍ਰੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਕਰਵਾਏ ਇਸ ਸਮਾਰੋਹ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਤੋਂ ਇਲਾਵਾ ਮੌਜ਼ੂਦਾ ਹਾਲਾਤਾਂ ’ਚ ਦਿਨ-ਬ-ਦਿਨ ਹੋ ਰਹੀ ਰੁੱਖਾਂ ਦੀ ਕਟਾਈ ਕਾਰਨ ਵੱਧ ਰਹੀ ਤਪਸ਼ ਬਾਰੇ ਦੱਸਿਆ।
                ਡਾ. ਕਮਲਜੀਤ ਕੌਰ ਨੇ ਨਰਸਿੰਗ ਸਟਾਫ਼ ਅਤੇ ਸਟੂਡੈਂਟਸ ਨਾਲ ਮਿਲ ਕੇ ਕਾਲਜ ਵਿਖੇ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਉਂਦਿਆਂ ਵਾਤਾਵਰਣ ਦੀ ਦੇਖਭਾਲ ਅਤੇ ਸਾਂਭ-ਸੰਭਾਲ ਲਈ ਉਤਸਾਹਿਤ ਕੀਤਾ।ਉਨ੍ਹਾਂ ਸੈਮੀਨਾਰ ਮੌਕੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੂਸ਼ਿਤ ਵਾਤਾਵਰਣ ਦੇ ਵੱਧ ਰਹੇ ਪ੍ਰਭਾਵਾਂ ਕਰਕੇ ਸਿਹਤ ਸਬੰਧੀ ਹੋਣ ਵਾਲੇ ਨੁਕਸਾਨਾਂ ਤੋਂ ਬਚਾਅ ਕਰਨ ਲਈ ਵਿਚਾਰ ਸਾਂਝੇ ਕੀਤੇ ਗਏ।ਇਸੇ ਤਰ੍ਹਾਂ ਗਰਲਜ਼ ਸੀਨੀ: ਸੈਕੰ: ਸਕੂਲ ਪ੍ਰਿੰਸੀਪਲ ਸ੍ਰੀਮਤੀ ਨਾਗਪਾਲ ਨੇ ਵਿਦਿਆਰਥਣਾਂ ਵਾਤਾਵਰਣ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕਿਸ ਤਰ੍ਹਾਂ ਅਸੀਂ ਛੋਟੀ ਛੋਟੀ ਗਤੀਵਿਧੀਆਂ ਨਾਲ ਆਪਣੇ ਵਾਤਾਵਰਣ ਨੂੰ ਹੋਰ ਵੀ ਸਾਫ ਬਣਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਮੌਜ਼ੂਦਾ ਹਾਲਾਤਾਂ ’ਚ ਵਧ ਰਹੀ ਤਪਸ਼ ਦਾ ਕਾਰਨ ਦਿਨੋ ਦਿਨ ਘੱਟ ਰਹੀ ਦਰੱਖਤਾਂ ਦੀ ਗਿਣਤੀ ਹੈ।ਉਨਾਂ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ।
                 ਇਸ ਤੋਂ ਇਲਾਵਾ ਸਕੂਲ ’ਚ ਵਾਤਾਵਰਣ ਦਿਵਸ ਮਨਾਉਂਦਿਆਂ +1-ਡੀ ਦੀਆਂ ਵਿਦਿਆਰਥਣਾਂ ਵਲੋਂ ਵਾਤਾਵਰਣ ਦਿਵਸ ਸਬੰਧੀ ਭਾਸ਼ਣ ਅਤੇ ਕਵਿਤਾ ਦਾ ਉਚਾਰਣ ਤੋਂ ਇਲਾਵਾ ਵਾਤਾਵਰਣ ਨੂੰ ਦਰਸਾਉਂਦੇ ਪੇਂਟਿੰਗ ਵਾਲੇ ਪੋਸਟਰ ਵੀ ਤਿਆਰ ਕੀਤੇ ਗਏ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …