Saturday, June 20, 2026

ਕਾਨ੍ਹਪੁਰ ਦੇ 1984 ਸਿੱਖ ਕਤਲੇਆਮ ਦੇ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਚੰਗੀ ਗੱਲ -ਐਡਵੋਕੇਟ ਧਾਮੀ

ਕਿਹਾ, ਹਰ ਦੋਸ਼ੀ ਨੂੰ ਮਿਲੇ ਮਿਸਾਲੀ ਸਜ਼ਾ

ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਨ੍ਹਪੁਰ ਵਿਖੇ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦਿਆਂ ਇਸ ਕਰੂਰਕਾਰੇ ਦੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ 1984 ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਜਿਸ ਦੇ ਦੋਸ਼ੀ ਅਜੇ ਤੀਕ ਸਜ਼ਾਵਾਂ ਤੋਂ ਪਰ੍ਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿੰਨਾ ਚਿਰ ਹਰ ਦੋਸ਼ੀ ਨੂੰ ਮਿਸਾਲੀ ਸਜ਼ਾਵਾਂ ਨਹੀਂ ਮਿਲਦੀਆਂ, ਓਨਾ ਚਿਰ ਪੀੜਤ ਸਿੱਖਾਂ ਹਿਰਦੇ ਸ਼ਾਂਤ ਨਹੀਂ ਹੋਣਗੇ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …