Friday, March 20, 2026

ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਨੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਦਾ ਕੀਤਾ ਘਿਰਾਓ

ਬੇਰੁਜ਼ਗਾਰ ਅਧਿਆਪਕਾਂ ਦੀ ਪੁਲੀਸ ਨਾਲ ਹੋਈ ਝੜਪ

ਸੰਗਰੂਰ, 16 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕਾਂ ਵਲੋਂ ਅੱਜ ਬੀ.ਐਸ.ਐਨ.ਐਲ. ਪਾਰਕ ਵਿਖੇ ਸੂਬਾ ਪੱਧਰੀ ਇਕੱਠ ਕੀਤਾ ਗਿਆ।ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਧਿਆਪਕ ਸੰਗਰੂਰ ੇ ਪਹੁੰਚੇ।ਅੱਤ ਦੀ ਗਰਮੀ ‘ਚ ਬੇਰੁਜ਼ਗਾਰ ਅਧਿਆਪਕਾਂ ਵਲੋਂ ਮਾਰਚ ਸ਼ੁਰੂ ਕੀਤਾ ਗਿਆ।ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਜਦੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਚੋਣਾਂ ਦੌਰਾਨ ਬਣਾਏ ਗਏ ਦਫ਼ਤਰ ਕੋਲ ਪਹੁੰਚੇ ਤਾਂ ਭਾਰੀ ਪੁਲੀਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ।ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲੀਸ ਨਾਲ ਧੱਕਾ ਮੁੱਕੀ ਹੋਈ।ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਾਨਕਿਆਣਾ ਚੌਕ ‘ਤੇ ਜ਼ਾਮ ਲਗਾਇਆ ਗਿਆ।
                  ਬੇਰੁਜ਼ਗਾਰ ਈ.ਟੀ.ਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਜਰਨੈਲ ਸੰਗਰੂਰ, ਰਾਜਵਿੰਦਰ ਗੁਰਦਾਸਪੁਰ, ਸਲਿੰਦਰ ਕੰਬੋਜ਼, ਮਨੀ ਸੰਗਰੂਰ ਕੁਲਦੀਪ ਖੋਖਰ, ਜੱਗਾ ਬੋਹਾ, ਮੰਗਲ ਮਾਨਸਾ, ਡਾ. ਪਰਵਿੰਦਰ ਲਹੌਰੀਆ, ਰਵਿੰਦਰ ਅਬੋਹਰ ਤੇ ਗੁਰਪ੍ਰੀਤ ਫ਼ਾਜ਼ਿਲਕਾ ਨੇ ਕਿਹਾ ਕਿ 16 ਮਈ ਨੂੰ 6635 ਈ.ਟੀ.ਟੀ ਅਧਿਆਪਕਾਂ ਦੀ ਭਰਤੀ ਤੇ ਰੋਕ ਹਟਣ ਦੇ ਬਾਵਜ਼ੂਦ ਵੀ ਪੰਜਾਬ ਸਰਕਾਰ ਵਲੋਂ ਇਨ੍ਹਾਂ ਅਧਿਆਪਕਾਂ ਦੀ ਭਰਤੀ ਪੂਰੀ ਕਰਨ ਦੇ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ।5994 ਈ.ਟੀ.ਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ। ਪਰ ਲਗਾਤਾਰ 6 ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ।2364 ਈ.ਟੀ.ਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ। ਉਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤਿੱਖੇ ਕੀਤੇ ਜਾਣਗੇ।

Check Also

ਪੰਜਾਬ ਸਰਕਾਰ ਦੇ ਸੇਵਾਮੁਕਤ ਪੈਨਸ਼ਨਰਾਂ ਵਲੋਂ ਡਿਜ਼ੀਟਲ ਲਾਈਫ ਸਰਟੀਫਿਕੇਟ ਹੋਇਆ ਲਾਜ਼ਮੀ – ਜ਼ਿਲ੍ਹਾ ਖਜ਼ਾਨਾ ਅਫ਼ਸਰ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਮੈਡਮ ਸੁਖਬੀਰ ਕੌਰ ਜਿਲਾ ਖਜਾਨਾ ਅਫਸਰ ਵੱਲੋਂ ਜਾਣਕਾਰੀ ਦੇਂਦੇ …