Sunday, August 2, 2026

18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਦਾਂ ਵਿਖੇ ਲੱਗੇਗਾ ਯੂ.ਡੀ.ਆਈ.ਡੀ ਕੈਂਪ

ਅੰਮ੍ਰਿਤਸਰ, 17 ਜੂਨ (ਸੁਖਬੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਦਾਂ ਵਿਖੇ 18 ਜੂਨ ਨੂੰ ਦਿਵਆਂਗ ਵਿਅਕਤੀਆਂ ਦੀ ਭਲਾਈ ਲਈ ਯੂ.ਡੀ.ਆਈ.ਡੀ ਕੈਂਪ ਲਗਾਇਆ ਜਾ ਰਿਹਾ ਹੈ।ਜਿਸ ਦੌਰਾਨ ਚੱਲਣ-.ਫਿਰਨ ਤੋਂ ਅਸਮਰਥ ਵਿਅਕਤੀਆਂ ਅਤੇ ਸਕੂਲੀ ਬੱਚਿਆਂ ਦੇ ਯੂ:ਡੀ.ਆਈ.ਡੀ ਕਾਰਡ ਮੌਕੇ ‘ਤੇ ਹੀ ਬਣਾਏ ਜਾਣਗੇ।
               ਸੂਦਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦਿਵਆਂਗ ਵਿਅਕਤੀਆਂ ਨੂੰ ਆਪਣੇ ਕਾਰਡ ਬਣਾਉਣ ਵਿੱਚ ਵੱਖ-ਵੱਖ ਦਫਤਰਾਂ ਦੇ ਚੱਕਰ ਮਾਰਨੇ ਪੈਂਦੇ ਸਨ।ਇਸ ਦੇ ਮੱਦੇਨਜ਼ਰ ਦਿਵਆਂਗ ਵਿਅਕਤੀਆਂ ਦੀ ਸਹਾਇਤਾ ਲਈ ਇਹ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਸਮੇਂ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜਰ ਹੋਣਗੇ ਅਤੇ ਮੌਕੇ ਤੇ ਹੀ ਦਿਵਆਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ ਸਰਟੀਫਿਕੇਟ ਜਾਰੀ ਕਰਨਗੇ।ਸੂਦਨ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਦਿਵਆਂਗ ਵਿਅਕਤੀਆਂ ਨਾਲ ਤਾਲਮੇਲ ਕਰਕੇ ਉਨਾਂ ਨੂੰ ਇਹ ਸਹੂਲਤ ਪ੍ਰਦਾਨ ਕਰਵਾਉਣ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …