Sunday, December 22, 2024

ਚੀਨ ਵਿਚ ਬਣ ਰਹੇ ਪਾਵਨ ਸਰੂਪ ਬਹੁਤ ਹੀ ਗੰਭੀਰ ਵਿਸ਼ਾ ਹੈ- ਜਥੇਦਾਰ

PPN0112201402
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਜੋ ਚੀਨ ਵਿਚ ਬਣ ਰਹੇ ਹਨ, ਇਸ ਸਬੰਧੀ ਬੋਲਦਿਆਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਵਿਸ਼ਾ ਹੈ।ਸੰਗਤਾਂ ਇਸ ਦਾ ਪਤਾ ਲਗਾਉਣ ਦੀ ਖੇਚਲ ਕਰਨ ਕਿ ਸੰਸਥਾ ਜਾਂ ਵਿਅਕਤੀ ਜੋ ਇਹ ਕਾਰਜ ਕਰ ਰਹੇ ਹਨ, ਇਹ ਕੋਣ ਲੋਕ ਹਨ। ਇਸ ਤਰ੍ਹਾਂ ਦੇ ਲੋਕ ਕਦਾਚਿਤ ਬਖਸ਼ਣਯੋਗ ਨਹੀਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਦੇ ਸਬੰਧ ਵਿਚ ਪਹਿਲਾਂ ਹੀ ਸੰਗਤਾਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕੇਵਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਕਰਵਾ ਸਕਦੀ ਹੈ ਹੋਰ ਕੋਈ ਸੰਸਥਾ ਇਹ ਕਾਰਜ ਨਹੀਂ ਕਰ ਸਕਦੀ।
ਇਸ ਸਬੰਧੀ ਸਿੰਘ ਸਾਹਿਬ ਜੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਸੰਸਥਾ ਨੂੰ ਕੋਈ ਗੁਪਤ ਭੇਦ ਮਿਲਦਾ ਹੈ ਕਿ ਇਹ ਕਾਰਵਾਈ ਕਿਹੜੀ ਸੰਸਥਾ ਜਾਂ ਵਿਅਕਤੀ ਕਰ ਰਿਹਾ ਹੈ ਜਾਂ ਕਰਵਾ ਰਿਹਾ ਹੈ, ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਤਲਾਹ ਭੇਜਣ ਦੀ ਕ੍ਰਿਪਾਲਤਾ ਕਰਨ। ਜਿਸ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਇਸ ਹੋ ਰਹੀ ਘੋਰ ਬੇਅਦਬੀ ਨੂੰ ਰੋਕਿਆ ਜਾ ਸਕੇ।
ਸਿੰਘ ਸਾਹਿਬ ਜੀ ਨੇ ਹੋਰ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਪੂਰੇ ਕੇਸ ਦੀ ਤਹਿ ਤੱਕ ਜਾਣ ਲਈ ਢੁੱਕਵੀ ਕਾਰਵਾਈ ਕੀਤੀ ਜਾਵੇ ਅਤੇ ਇਸ ਹੋ ਰਹੀ ਬੇਅਦਬੀ ਨੂੰ ਰੋਕਣ ਦਾ ਉਪਰਾਲਾ ਕੀਤਾ ਜਾਵੇ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਕੋਈ ਸੰਸਥਾ ਜਾ ਵਿਅਕਤੀ ਇਸ ਤਰ੍ਹਾਂ ਕਰਨ ਦਾ ਹੀਲਾ ਨਾ ਸਕੇ। ਉਨਾਂ ਨੇ ਕਿਹਾ ਕਿ ਸੰਗਤਾਂ ਇਸ ਤੋਂ ਸੁਚੇਤ ਰਹਿਣ ਅਤੇ ਅਜਿਹੀ ਸੰਸਥਾ/ਵਿਅਕਤੀ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਾਪਤ ਨਾ ਕਰਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply