Tuesday, June 23, 2026

ਹਰਗੁਰਮੁੱਖ ਸਿੰਘ ਦਿਆਲਪੁਰਾ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਬਣੇ

ਸਮਰਾਲਾ, 19 ਜੂਨ (ਇੰਦਰਜੀਤ ਸਿੰਘ ਕੰਗ) – ਦੀ ਸਮਰਾਲਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਬਰਾਂਚ ਸਮਰਾਲਾ ਵਿਖੇ ਨਵੇਂ ਚੁਣੇ ਡਾਇਰੈਕਟਰਾਂ ਦੀ ਮੀਟਿੰਗ ਪ੍ਰਭਪ੍ਰੀਤ ਕੌਰ ਢਿੱਲੋਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸਮਰਾਲਾ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਚੇਅਰਮੈਨ, ਵਾਈਸ ਚੇਅਰਮੈਨ ਅਤੇ ਕਰਜ਼ਾ ਕਮੇਟੀ ਚੇਅਰਮੈਨ ਦੀ ਚੋਣ ਕੀਤੀ ਗਈ।ਮਨਜੀਤ ਸਿੰਘ ਢੀਂਡਸਾ ਡਾਇਰੈਕਟਰ ਨੇ ਚੇਅਰਮੈਨ ਦੇ ਅਹੁੱਦੇ ਲਈ ਹਰਗੁਰਮੁੱਖ ਸਿੰਘ ਦਿਆਲਪੁਰਾ ਦੇ ਨਾਮ ਦੀ ਤਾਈਦ ਕੀਤੀ, ਜਿਸ ‘ਤੇ ਸਾਰੇ ਡਾਇਰੈਕਟਰਾਂ ਨੇ ਆਪਣੀ ਸਹਿਮਤੀ ਪ੍ਰਗਟਾਉਂਦੇ ਹੋਏ ਦਿਆਲਪੁਰਾ ਨੂੰ ਸਰਬਸੰਮਤੀ ਨਾਲ ਚੇਅਰਮੈਨ ਚੁਣ ਲਿਆ ਗਿਆ।ਵਾਇਸ ਚੇਅਰਮੈਨ ਦੇ ਅਹੁੱਦੇ ਲਈ ਮਨਜੀਤ ਸਿੰਘ ਢੀਂਡਸਾ ਅਤੇ ਕਰਜ਼ਾ ਕਮੇਟੀ ਦੇ ਚੇਅਰਮੈਨ ਲਈ ਮਲਕੀਤ ਸਿੰਘ ਬਾਲਿਓਂ ਨੂੰ ਸਰਬਸੰਮਤੀ ਨਾਲ ਚੁਣ ਲਿਆ ਗਿਆ।
                 ਨਵੇਂ ਚੁਣੇ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਾਉਣ ਲਈ ਵਿਸ਼ੇਸ਼ ਤੌਰ ‘ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਪਰਮਜੀਤ ਸਿੰਘ ਢਿੱਲੋਂ ਪੁੱਜੇ।ਨਵਨਿਯੁੱਕਤ ਚੇਅਰਮੈਨ ਹਰਗੁਰਮੁੱਖ ਸਿੰਘ ਦਿਆਲਪੁਰਾ ਨੇ ਕਿਹਾ ਕਿ ਜਿਸ ਅਹੱਦੇ ਲਈ ਚੋਣ ਕੀਤੀ ਗਈ ਹੈ।ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਦਾ ਯਤਨ ਕਰਨਗੇ।
                  ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਬੈਂਕ ਸੰਜੀਵ ਕੁਮਾਰ, ਜਸਮੇਲ ਸਿੰਘ ਬੌਂਦਲੀ, ਪਰਮਿੰਦਰ ਸਿੰਘ ਬੱਲੀ, ਬਚਨ ਸਿੰਘ, ਕਰਮਜੀਤ ਸਿੰਘ ਹਰਬੰਸਪੁਰਾ, ਬਲਜੀਤ ਸਿੰਘ ਆਦਿ ਤੋਂ ਇਲਾਵਾ ਸਹਿਕਾਰੀ ਬੈਂਕ ਦੇ ਮੈਂਬਰ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …