ਸਮਰਾਲਾ, 21 ਜੂਨ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ
ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ, ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੌਂਡਲ ਤੇ ਸੂਬੇਦਾਰ ਮੇਜਰ ਜਸਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਸਕੂਲ ਪ੍ਰਿੰਸੀਪਲ ਸੁਮਨ ਲਤਾ ਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਰਹਿਨੁਮਾਈ ਤੇ ਯੋਗ ਅਗਵਾਈ ਵਿੱਚ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਅਤੇ ਵਿਦਿਆਰਥੀਆਂ ਵੱਲੋਂ ਕੌਮਾਂਤਰੀ ਯੋਗ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਰਕਾਰੀ ਆਈ.ਟੀ.ਆਈ. ਸਮਰਾਲਾ ਦੇ ਐਨ.ਸੀ.ਸੀ ਕੈਡਿਟਾਂ, ਸਕੂਲ ਦੇ ਏਅਰਵਿੰਗ ਕੈਡਿਟਾਂ ਅਤੇ ਐਨ.ਐਸ.ਐਸ ਵਿਦਿਆਰਥੀਆਂ ਤੋਂ ਇਲਾਵਾ ਸ਼ਾਹੀ ਸਪੋਰਟਸ ਕਾਲਜ ਆਫ਼ ਫ਼ਿਜੀਕਲ ਐਜੂਕੇਸ਼ਨ ਝਕੜੌਦੀ, ਸਮਰਾਲਾ (ਲੁਧਿ:) ਦੇ ਪ੍ਰਿੰਸੀਪਲ ਗੁਰਵੀਰ ਸਿੰਘ ਸ਼ਾਹੀ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੀ ਸ਼ਮੂਲੀਅਤ ਕਰਦੇ ਹੋਏ ਭਰਪੂਰ ਸਹਿਯੋਗ ਦਿੱਤਾ ਗਿਆ।ਲੈਫ਼: ਜਤਿੰਦਰ ਕੁਮਾਰ ਵਲੋਂ ਯੋਗ ਦਾ ਹਰ ਰੋਜ਼ ਅਭਿਆਸ ਕਰਨ ਸਬੰਧੀ ਐਨ.ਸੀ.ਸੀ ਕੈਡਿਟਾਂ ਅਤੇ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਵਾਈ ਗਈ।ਲੈਫ਼: ਜਤਿੰਦਰ ਕੁਮਾਰ, ਵਿਨੋਦ ਰਾਵਲ ਅਤੇ ਲੈਕਚਰਾਰ ਰਾਜੀਵ ਰਤਨ ਵਲੋਂ ਕੌਮਾਂਤਰੀ ਯੋਗ ਦਿਵਸ ਬਾਰੇ ਕੈਡਿਟਾਂ ਤੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਬਟਾਲੀਅਨ ਤੋਂ ਸੂਬੇਦਾਰ ਹਰਿੰਦਰ ਕੁਮਾਰ, ਹੌਲਦਾਰ ਕੁਲਦੀਪ ਸਿੰਘ ਤੋਂ ਇਲਾਵਾ ਸੀ.ਟੀ.ਓ ਅਫ਼ਸਰ (ਜੇ.ਡੀ) ਵਿਕਰਮਜੀਤ ਸਿੰਘ, ਰਾਜਵਿੰਦਰ ਸਿੰਘ, ਮਨਦੀਪ ਸਿੰਘ ਅਤੇ ਸਕੂਲ ਦੇ ਕਈ ਸਟਾਫ਼ ਮੈਂਬਰ ਵੀ ਹਾਜ਼ਰ ਹੋਏ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media