Wednesday, February 25, 2026

ਕੈਬਨਿਟ ਮੰਤਰੀ ਕਟਾਰੂਚੱਕ ਪੰਜਾਬ ਨੇ ਨਵ-ਵਿਆਹੀ ਜੋੜੀ ਨੂੰ ਸ਼ਗਨ ਪਾ ਕੇ ਦਿੱਤਾ ਆਸ਼ੀਰਵਾਦ

ਕਿਹਾ, ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਆਪ ਸਰਕਾਰ

ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਲੋਕਾਂ ਨੇ ਮੇਰੀ ਸੇਵਾ ਦਾ ਫਲ ਦੇ ਕੇ ਵਿਧਾਨ ਸਭਾ ਹਲਕਾ ਭੋਆ ਦਾ ਵਿਧਾਇਕ ਬਣਾਇਆ ਅਤੇ ਪੰਜਾਬ ਸਰਕਾਰ ਨੇ ਅਪਣੇ ਮੰਤਰੀ ਮੰਡਲ ਵਿੱਚ ਜਗ੍ਹਾ ਦੇ ਕੇ ਜਿਲ੍ਹਾ ਪਠਾਨਕੋਟ ਦੇ ਭੋਆ ਖੇਤਰ ਦਾ ਮਾਣ ਵਧਾਇਆ ਹੈ।ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਸੈਦਪੁਰ ਡੇਰਾ ਪਿੰਡ ਮੈਰਾ ਵਿਖੇ ਆਯੋਜਿਤ ਇੱਕ ਵਿਆਹ ਸਮਾਰੋਹ ਦੋਰਾਨ ਕੀਤਾ।ਜਿਕਰਯੋਗ ਹੈ ਕਿ ਸੈਦਪੁਰ ਡੇਰਾ ਪਿੰਡ ਮੈਰਾ ਜੋ ਕਿ ਇੱਕ ਧਾਰਮਿਕ ਡੇਰਾ ਹੈ ਅਤੇ ਗਰੀਬ ਪਰਿਵਾਰ ਦੀਆਂ ਬੱਚੀਆਂ ਦਾ ਵਿਆਹ ਵੀ ਕਰਵਾਉਂਦਾ ਹੈ ਅੱਜ ਵੀ ਇੱਕ ਗਰੀਬ ਪਰਿਵਾਰ ਦੀ ਬੱਚੀ ਦੀ ਸ਼ਾਦੀ ਬਾਬਾ ਰਸੀਲਾ ਜੀ ਦੇ ਜਨਮ ਦਿਹਾੜੇ ‘ਤੇ ਡੇਰਾ ਮੁੱਖੀ ਬਾਬਾ ਪ੍ਰਗਟ ਸਿੰਘ ਦੀ ਦੇਖ-ਰੇਖ ਵਿੱਚ ਕਰਵਾਈ ਗਈ।ਇਸ ਸਮਾਰੋਹ ਵਿੱਚ ਕੈਬਨਿਟ ਮੰਤਰੀ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਨਵੀਂ ਵਿਆਹੀ ਜੋੜੀ ਨੂੰ ਸ਼ਗਨ ਪਾ ਕੇ ਆਸ਼ੀਰਵਾਦ ਦਿੱਤਾ।
               ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਹਰ ਮੋੜ ‘ਤੇ ਹਰ ਅੋਖੀ ਘੜ੍ਹੀ ਦੇ ਅੰਦਰ ਹਰ ਪਰਿਵਾਰ ਦੇ ਨਾਲ ਖੜੀ ਹੈ।ਖੇਤਰ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ, ਜਿਸ ਦੇ ਲਈ ਪਾਣੀ ਦੀ ਪਾਈਪਲਾਈਨ ਦਾ ਕੰਮ ਸ਼ਰੂ ਕੀਤਾ ਹੋਇਆ ਹੈ ਅਤੇ ਲੋਕਾਂ ਦੀ ਜੋ ਸੜਕ ਦੀ ਮੰਗ ਸੀ, ਉਹ ਵੀ ਜਲਦੀ ਹੀ ਪੂਰੀ ਕੀਤੀ ਜਾਵੇਗੀ।
              ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਬੇਰੋਜ਼ਗਾਰੀ ਨੂੰ ਖਤਮ ਕਰਨ ਲਈ ਨੋਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ‘ਤੇ ਨੋਕਰੀਆਂ ਦਿੱਤੀਆਂ ਜਾਣਗੀਆਂ।ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ‘ਚ 26554 ਨੋਕਰੀਆਂ ਦੇ ਮੋਕੇ ਪੈਦਾ ਕਰਕੇ ਇਹ ਵੱਡਾ ਤੋਹਫਾ ਬੇਰੋਜ਼ਗਾਰਾਂ ਨੂੰ ਦਿੱਤਾ ਹੈ ਅਤੇ ਜਲਦੀ ਹੀ ਨੋਕਰੀਆਂ ਦੀ ਪ੍ਰਕਿਰਿਆ ਸ਼ਰੂ ਕੀਤੀ ਜਾ ਰਹੀ ਹੈ।
            ਉਨ੍ਹਾਂ ਦੱਸਿਆ ਕਿ ਲੋਕਾਂ ਨਾਲ ਆਪ ਸਰਕਾਰ ਨੇ ਕੀਤੇ ਵਾਅਦੇ ਮੁਤਾਬਿਕ 15 ਅਗਸਤ ਤੋਂ ਮੁਹੱਲਾ ਕਲੀਨਿਕ ਖੋਹਲੇ ਜਾਣਗੇ।ਜਿਥੇ ਹਰ ਤਰ੍ਹਾਂ ਦੇ ਜਰੂਰਤਮੰਦ ਲੋਕਾਂ ਦਾ ਇਲਾਜ਼ ਕੀਤਾ ਜਾਵੇਗਾ।ਇਸ ਤੋਂ ਇਲਾਵਾ 1 ਅਕਤੂਬਰ ਤੋਂ ਲੋਕਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਅਕਸਰ ਲੋਕਾਂ ਨੂੰ ਰਾਸ਼ਨ ਪ੍ਰਾਪਤ ਕਰਨ ਲਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ।
              ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ ਜਨਤਾ ਨਾਲ 200 ਯੂਨਿਟ ਬਿਜਲੀ ਮੁਫਤ ਦੇਣ ਦਾ ਬਾਅਦਾ ਕੀਤਾ ਸੀ ਅਤੇ ਹੁਣ ਜਲਦੀ ਹੀ ਹਰੇਕ ਪਰਿਵਾਰ ਨੂੰ ਬਿਨ੍ਹਾਂ ਕਿਸੇ ਜਾਤੀ ਭੇਦਭਾਵ ਦੇ 300 ਯੂਨਿਟ ਬਿਜਲੀ ਫ੍ਰੀ ਦਿੱਤੀ ਜਾਵੇਗੀ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …