Friday, April 17, 2026

ਕੇਵਲ ਸਿੰਘ ਢਿੱਲੋਂ ਦੀ ਜਿੱਤ ਯਕੀਨੀ – ਰਿਸ਼ੀਪਾਲ ਖੇਰਾ

ਸੰਗਰੂਰ ਲੋਕ ਸਭਾ ਤੋਂ ਸ਼ੁਰੂ ਹੋਵੇਗੀ ਭਾਜਪਾ ਦੀ ਜਿੱਤ – ਅਸ਼ਵਨੀ ਸਿੰਗਲਾ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਮਾਹੌਲ ਪੂਰੀ ਤਰਾਂ ਬਣ ਚੁੱਕਿਆ ਹੈ ਅਤੇ ਭਾਜਪਾ ਲੋਕ ਸਭਾ ਚੋਣ ਜਿੱਤ ਕੇ ਇਤਿਹਾਸ ਬਣਾਏਗੀ।ਭਾਜਪਾ ਜਿਲਾ ਪ੍ਰਧਾਨ ਰਿਸ਼ੀਪਾਲ ਖੇਰਾ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਦੇਸ਼ ਹਿੱਤ ਵਿੱਚ ਫੈਸਲੇ ਲਏ ਹਨ ਅਤੇ ਹਮੇਸ਼ਾਂ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਈ ਹੈ।ਉਨ੍ਹਾ ਕਿਹਾ ਕਿ ਭਾਜਪਾ ਦੇ ਹੱਕ ਵਿੱਚ ਚਲ ਰਹੀ ਹਨੇਰੀ ਦੇ ਚੱਲਦਿਆਂ ਕੇਵਲ ਸਿੰਘ ਢਿੱਲੋਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਮੋਦੀ ਕੈਬਨਿਟ ਦੀ ਸ਼ੋਭਾ ਵਧਾਉਣਗੇ।ਭਾਜਪਾ ਜਿਲਾ ਜਨਰਲ ਸਕੱਤਰ ਸ਼ੈਲੀ ਬਾਂਸਲ ਅਤੇ ਅਸ਼ਵਨੀ ਸਿੰਗਲਾ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਾਸੀਆਂ ਦੀਆਂ ਵੋਟਾਂ ਲੈ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ ਅਤੇ ਅਪਣਾ ਕੋਈ ਵੀ ਵਾਅਦਾ ਪੂਰਾ ਨਾ ਕਰਕੇ ਲੋਕਾਂ ਨੁੰ ਨਿਰਾਸ਼ ਹੀ ਕੀਤਾ ਹੈ।ਉਨਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਜਿਥੇ ਇਕ ਵਧੀਆ ਇਨਸਾਨ ਦੇ ਤੌਰ ‘ਤੇ ਜਾਣੇ ਜਾਂਦੇ ਹਨ, ਉਥੇ ਹੀ ਜਨਤਾ ਨਾਲ ਕੀਤੇ ਕੰਮਾਂ ਕਰਕੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਸਾਬਤ ਹੋਣਗੇ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …