Monday, August 31, 2026

ਸੰਗਰੂਰ ਦੀ ਲੋਕ ਸਭਾ ਜ਼ਿਮਨੀ ਚੋਣ ਅਮਨ ਅਮਾਨ ਨਾਲ ਸੰਪਨ

ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਅੱਜ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਈ।ਜ਼ਿਆਦਾ ਗਰਮੀ ਅਤੇ ਝੋਨਾ ਲਗਾਉਣ ਦਾ ਸੀਜ਼ਨ ਹੋਣ ਕਰਕੇ ਇਸ ਵਾਰ ਵੋਟਰਾਂ ਵਿੱਚ ਚੋਣ ਸਬੰਧੀ ਉਤਸ਼ਾਹ ਬਹੁਤ ਘੱਟ ਪਾਇਆ ਗਿਆ ਅਤੇ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਆਮਦ ਘੱਟ ਰਹੀ।
ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਆਮ ਆਦਮੀ ਪਾਰਟੀ ਦਾ ਗੜ੍ਹ ਰਿਹਾ ਹੈ ਅਤੇ ਇਥੋਂ ਲਗਾਤਾਰ ਦੋ ਵਾਰ ਮੌਜ਼ੂਦਾ ਮੁੱੱਖ ਮੰਤਰੀ ਭਗਵੰਤ ਸਿੰਘ ਮਾਨ ਰਿਕਾਰਡਤੋੜ ਵੋਟਾਂ ਨਾਲ ਪਾਰਲੀਮੈਂਟ ਚੋਣ ਜਿੱਤੇ ਹਨ। ਇਸ ਵਾਰ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਪਾਰਟੀ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਤੋਂ ਤਕੜੀ ਟੱਕਰ ਮਿਲੀ ਹੈ।ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਲੋਕਾਂ ਵਲੋਂ ਸਿਮਰਨਜੀਤ ਸਿੰਘ ਮਾਨ ਨੂੰ ਭਾਰੀ ਸਮਰਥਨ ਦਿੱਤਾ ਗਿਆ।ਉਥੇ ਹੀ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ, ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਵੀ ਆਪਣੀ ਆਪਣੀ ਜਿੱਤ ਦੇ ਦਾਅਵੇ ਠੋਕ ਰਹੇ ਹਨ।ਕਈ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਨਿਤਰੇ ਸਨ।ਜਨਤਾ ਕਿਸ ਨੂੰ ਆਪਣਾ ਨੇਤਾ ਚੁਣਦੀ ਹੈ।ਇਸ ਦਾ ਪਤਾ ਵੋਟਾਂ ਦੀ ਗਿਣਤੀ ਤੋਂ ਬਾਅਦ ਹੀ ਲੱਗੇਗਾ।ਵੋਟਰਾਂ ਨੇ ਇਸ ਜ਼ਿਮਨੀ ਚੋਣ ਵਿੱਚ ਜਿਆਦਾ ਦਿਲਚਸਪੀ ਨਹੀਂ ਲਈ।ਇਸ ਲਈ ਵੋਟ ਪੋਲਿੰਗ ਫੀਸਦ ਘੱਟ ਰਹੀ, ਜੋ ਕਿ ਬਹੁਤ ਹੈਰਾਨੀਜਨਕ ਸਥਿਤੀ ਹੈ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …