ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਭਾਈ ਘਨਈਆ ਮਿਸ਼ਨ ਸੇਵਾ ਸੋਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਦੀ ਧਰਮ ਪਤਨੀ ਮਾਤਾ ਆਗਿਆ ਕੌਰ
ਉਹਨਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।ਉਹ ਪਿੱਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।70 ਵਰ੍ਹਿਆਂ ਦੇ ਮਾਤਾ ਆਗਿਆ ਕੌਰ ਪਿੱਛੇ ਭਰਿਆ ਪੂਰਾ ਪਰਿਵਾਰ ਛੱਡ ਗਏ ਹਨ, ਜਿਸ ਵਿੱਚ ਉਨਾਂ ਦੇ ਪਤੀ ਚੇਅਰਮੈਨ ਭਾਈ ਮਨਜੀਤ ਸਿੰਘ, ਪੁੱਤਰ ਫਤਿਹ ਸਿੰਘ ਤੇ ਦਲਬੀਰ ਸਿੰਘ ਰਿੰਕੂ, ਧੀ ਅੰਮ੍ਰਿਤ ਕੌਰ, ਜਵਾਈ ਗੁਰਮੀਤ ਸਿੰਘ ਅਤੇ ਪੋਤੇ-ਪੋਤੀਆਂ ਤੇ ਦੋਹਤੇ-ਦੋਹਤਰੀਆਂ ਆਦਿ ਸ਼ਾਮਲ ਹਨ।ਉਨ੍ਹਾਂ ਦਾ ਅੰਤਿਮ ਸੰਸਕਾਰ ਚਾਟੀਵਿੰਡ ਚੌਕ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।
ਇਸ ਸਮੇਂ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਜੁਆਇੰਟ ਸਕੱਤਰ ਜਸਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ, ਐਡਵੋਕੇਟ ਜਸਵਿੰਦਰ ਸਿੰਘ, ਕੌਂਸਲਰ ਜਰਨੈਲ ਸਿੰਘ ਢੋਟ, ਸਾਬਕਾ ਕੌਂਸਲਰ ਅਮਰਜੀਤ ਸਿੰਘ ਭਾਟੀਆ, ਸਾਬਕਾ ਕੌਂਸਲਰ ਅਮਰਬੀਰ ਸਿੰਘ ਢੋਟ, ਭਾਈ ਘਨ੍ਹਈਆ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਬੀਰ ਸਿੰਘ ਸੇਠੀ, ਉਪਕਾਰ ਸਿੰਘ ਸੰਧੂ, ਜੋਗਿੰਦਰ ਸਿੰਘ ਟੰਡਨ, ਪੱਤਰਕਾਰ ਫੁਲਜੀਤ ਸਿੰਘ ਵਰਪਾਲ ਅਤੇ ਵੱਡੀ ਗਿਣਤੀ ‘ਚ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media