Friday, September 18, 2026

ਅੰਮ੍ਰਿਤਸਰ ਵਿਖੇ 30 ਜੂਨ ਤੋਂ ਲੱਗੇਗਾ ਕਰਾਫਟ ਬਾਜ਼ਾਰ – ਡਿਪਟੀ ਕਮਿਸ਼ਨਰ

ਦੇਸ਼ ਭਰ ’ਚੋਂ ਪਹੁੰਚਣਗੇ ਹਸਤਕਲਾ ਦੇ ਕਾਰੀਗਰ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਸਥਾਨਕ ਰਣਜੀਤ ਐਵੀਨਿਊ ਸਥਿਤ ਪਾਇਟੈਕਸ ਮੈਦਾਨ ਵਿੱਚ 30 ਜੂਨ ਤੋਂ 10 ਜੁਲਾਈ ਤੱਕ ਕਰਾਫਟ ਬਾਜ਼ਾਰ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਤੋਂ ਵੱਖ-ਵੱਖ ਹਸਤਕਲਾ ਨਾਲ ਸਬੰਧਤ ਕਾਰੀਗਰ ਆਪਣੇ ਸਾਮਾਨ ਦੀ ਪ੍ਰਦਰਸ਼ਨੀ ਲਗਾਉਣਗੇ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਟੈਕਸਟਾਇਲ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਹ ਕਰਾਫ਼ਟ ਬਾਜ਼ਾਰ ਦੇਸ਼ ਦੇ ਵੱਖ-ਵੱਖ ਕਿੱਤਿਆਂ ਵਿੱਚ ਪ੍ਰਚਲਿਤ ਹਸਤਕਲਾਵਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਇਸ ਕਰਾਫ਼ਟ ਬਾਜ਼ਾਰ ਵਿੱਚ 100 ਦੇ ਕਰੀਬ ਸਟਾਲਾਂ ‘ਤੇ ਲੱਕੜੀ, ਕਪੜਾ, ਲੋਹਾ, ਪੱਥਰ, ਬਾਂਸ, ਜੂਟ, ਧਾਗਾ, ਕੱਚ ਆਦਿ ਦੀ ਵਰਤੋਂ ਨਾਲ ਕਾਰੀਗਰਾਂ ਦੁਆਰਾ ਹੱਥਾਂ ਨਾਲ ਤਿਆਰ ਕੀਤਾ ਗਿਆ ਬਹੁਮੁੱਲਾ ਸਾਮਾਨ ਪ੍ਰਦਰਸ਼ਿਤ ਕੀਤਾ ਜਾਵੇਗਾ।ਕਰਾਫ਼ਟ ਬਾਜ਼ਾਰ ਦੀਆਂ ਤਿਆਰੀਆਂ ਵਿੱਚ ਰੁੱਝੇ ਐਸ.ਡੀ.ਐਮ ਅੰਮ੍ਰਿਤਸਰ-1 ਹਰਪੀਤ ਸਿੰਘ ਨੇ ਦੱਸਿਆ ਕਿ ਕਰਾਫ਼ਟ ਬਾਜ਼ਾਰ ਲਈ ਦੇਸ਼ ਭਰ ਵਿਚੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ
              ਪੰਜਾਬ ਸਰਕਾਰ ਦੀ ਤਰਫੋਂ ਕਰਾਫ਼ਟ ਬਾਜਾਰ ਦੇ ਪ੍ਰਬੰਧ ਦੇਖ ਰਹੀ ਪੰਜਾਬ ਸਟੇਟ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਦੇ ਸਲਾਹਕਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰੀਆਂ ਨੂੰ ਇਕ ਹੀ ਥਾਂ ਤੋਂ ਉਨਾਂ ਦੀ ਰੁਚੀ ਅਨੁਸਾਰ ਸਾਜ਼ੋ ਸਾਮਾਨ ਮਿਲੇਗਾ।ਮੀਟਿੰਗ ਵਿੱਚ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ, ਸੈਕਟਰੀ ਰੈਡ ਕਰਾਸ ਤਜਿੰਦਰ ਰਾਜਾ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …