ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਦੀ ਮਾਨ ਸਰਕਾਰ ਵਲੋਂ ਮਜ਼ਦੂਰ ਵਰਗ ਦੀਆਂ ਮੰਗਾਂ ਨੂੰ ਨਜਰਅੰਦਾਜ਼ ਕਰਨ ਖਿਲਾਫ਼ ਅਤੇ ਦੋ ਸਾਲਾਂ ਤੋ ਰੋਕੀ
ਰੋਜ਼ਾਨਾ ਦਿਹਾੜੀ ਰੇਟ ਲਿਸਟ ਜਾਰੀ ਕਰਾਉਣ, ਘੱਟੋ ਘੱਟ ਦਿਹਾੜੀ ਰੇਟ 700 ਰੁਪਏ, ਮਜ਼ਦੂਰਾਂ, ਔਰਤਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮਾਫ਼ ਕਰਾਉਣ, ਤੀਜੇ ਹਿੱਸੇ ਦੀਆਂ ਪੰਚਾਇਤੀ ਜ਼ਮੀਨਾਂ ਦਲਿਤਾਂ ਨੂੰ ਸਾਸਤੇ ਰੇਟਾਂ ‘ਤੇ ਦਿਵਾਉਣ ਅਤੇ ਜ਼ਮੀਨ ਹੱਦਬੰਦੀ ਕਾਨੂੰਨ ਤੋਂ ਵਾਧੂ ਜ਼ਮੀਨਾਂ ਜ਼ਬਤ ਕਰਕੇ ਬੇਜ਼ਮੀਨੇ ਗਰੀਬਾਂ ਵਿੱਚ ਵੰਡਾਉਣ ਸਮੇਤ ਹੋਰ ਮਜ਼ਦੂਰ ਮੰਗਾ ਲਈ ਮਜ਼ਦੂਰ ਜਥੇਬੰਦੀਆਂ ਦੇ ਸਾਝੇ ਮੋਰਚੇ ਦੀ ਅਗਵਾਈ ਹੇਠ ਹਜਾਰਾਂ ਬੇ ਜ਼ਮੀਨੇ ਮਜ਼ਦੂਰਾਂ ਤੇ ਔਰਤਾਂ ਵਲੋਂ ਵਿਧਾਨ ਸਭਾ ਵੱਲ ਮਜ਼ਦੂਰ ਮਾਰਚ ਕੀਤਾ ਗਿਆ।
ਮਾਰਚ ਦੀ ਅਗਵਾਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓ, ਕ੍ਰਾਂਤੀਕਾਰੀ ਪਂੇਡੂ ਮਜ਼ਦੂਰ ਯੂਨੀਅਨ, (ਪੰਜਾਬ) ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਗੋਵਾਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ, ਕੁੱਲ ਹਿੰਦ ਖੇਤ ਮਜ਼ਦੂਰ ਯੁਨੀਅਨ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਭੂਪ ਚੰਦ ਚੰਨੋ, ਪੇਂਡੂ ਮਜ਼ਦੂਰ ਯੁਨੀਅਨ ਅਜਾਦ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਜਲੂਰ ਨੇ ਕੀਤੀ।
ਜਥੇਬੰਦੀਆਂ ਵਲੋਂ ਮਤਾ ਪਾਸ ਕਰਕੇ ਮੋਦੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਭਾਰਤੀ ਫੌਜ ਵਿੱਚ ਠੇਕਾ ਭਰਤੀ ਅਗਨੀਪੱਥ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ।ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦਾ ਫ਼ੈਸਲਾ ਵੀ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ।ਮਜ਼ਦੂਰ ਜਥੇਬੰਦੀਆਂ ਨੇ ਮਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਪੰਜਾਬ ਦੀ ਆਪ ਸਰਕਾਰ ਸੱਚਮੁਚ ਆਮ ਬੰਦੇ ਦੀ ਸਰਕਾਰ ਹੈ ਤਾਂ ਕੇਦਰ ਦੀ ਮੋਦੀ ਸਰਕਾਰ ਵਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ ਨੂੰ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਦੀ ਤਰ੍ਹਾਂ ਮਤਾ ਪਾਸ ਕਰਕੇ ਰੱਦ ਕੀਤਾ ਜਾਵੇ।ਮਜ਼ਦੂਰ ਆਗੂਆਂ ਨੇ ਕਿਹਾ ਸੰਘਰਸ਼ਾਂ ਰਾਹੀਂ ਹਾਸਲ ਕੀਤਾ 100 ਦਿਨ ਰੁਜ਼ਗਾਰ ਗਰੰਟੀ ਮਨਰੇਗਾ ਕਾਨੂੰਨ ਤਹਿਤ ਵੀ ਸਰਕਾਰ ਮਜ਼ਦੂਰਾਂ ਨੂੰ ਪੂਰਾ ਕੰਮ ਤੇ ਦਿਹਾੜੀ ਨਹੀਂ ਦੇ ਰਹੀ।
ਇਸ ਮੌਕੇ ਪ੍ਰਗਟ ਸਿੰਘ ਕਾਲਾਝਾੜ, ਕ੍ਰਿਸ਼ਨ ਸਿੰਘ ਚੌਹਾਨ, ਹਰਵਿੰਦਰ ਸਿੰਘ ਸੇਮਾ, ਰਾਜ ਸਿੰਘ ਖੋਖਰ, ਗੁਰਮੇਸ਼ ਸਿੰਘ ਆਇਸਾ ਦੇ ਪ੍ਰਧਾਨ ਪ੍ਰਦੀਪ ਗੁਰੂ, ਵਿਜੇ ਭੀਖੀ ਨੇ ਵੀ ਸੰਬੋਧਨ ਕੀਤਾ ਅਤੇ ਡੀ.ਐਸ.ਓ (ਪੰਜਾਬ) ਦੇ ਪਾਰਸਦੀਪ ਨਮੋਲ, ਐਸ.ਐਫ.ਐਸ ਦੇ ਗਗਨਦੀਪ ਸਿੰਘ ਨੇ ਹਮਾਇਤ ਕੀਤੀ।ਇਸ ਸਮੇਂ ਜਗਸੀਰ ਸਿੰਘ ਮਹਿਰਾਜ ਤੇ ਸੁਖਵੀਰ ਸਿੰਘ ਖਾਰਾ ਨੇ ਇਨਕਲਾਬੀ ਗੀਤ ਪੇਸ਼ ਕੀਤੇ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media