ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਸਥਾਨਕ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਵਿਸ਼ੇਸ਼ ਕੈਂਸਰ ਮੈਡੀਕਲ ਕੈਂਪ ਦਾ ਆਯੋਜਨ
ਕੀਤਾ ਗਿਆ।ਚੇਅਰਮੈਨ ਭਾਈ ਗੁਰਇਕਬਾਲ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਭਾਈ ਹਰਿੰਵਰਪਾਲ ਲਿਟਲ ਵੀਰ ਜੀ ਦੀ ਦੇਖ-ਰੇਖ ‘ਚ ਲੱਗੇ ਕੈਂਪ ਦੌਰਾਨ ਕੈਂਸਰ ਰੋਗਾਂ ਦੇ ਮਾਹਿਰ ਡਾ. ਜਤਿੰਦਰ ਪਹਲਜਾਨੀ ਅਤੇ ਉਨ੍ਹਾਂ ਦੀ ਟੀਮ ਵਲੋਂ 100 ਦੇ ਕਰੀਬ ਮਰੀਜ਼ਾਂ ਦਾ ਚੈਕਅਪ ਕੀਤਾ ਗਿਆ।ਡਾ. ਜਤਿੰਦਰ ਪਹਲਜਾਨੀ ਨੇ ਕਿਹਾ ਕਿ ਚੈਰੀਟੇਬਲ ਹਸਪਤਾਲ ਵਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਸ਼ਲਾਘਾ ਯੋਗ ਹਨ।ਮੈਨੇਜਿੰਗ ਡਾਇਰੈਕਟਰ ਹਰਿੰਵਰਪਾਲ ਸਿੰਘ ਲਿਟਲ ਵੀਰ ਜੀ ਅਤੇ ਮੈਨੇਜਰ ਪਰਮਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਚਾਹਤ ਵਲੋੋਂ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ।ਜੈਪੁਰ ਦੇ ਕੰਵਲਜੀਤ ਸਿੰਘ ਅਤੇ ਬੀਬੀ ਮਨਜੀਤ ਕੌਰ ਨੇ ਆਪਣੀ ਟੀਮ ਨਾਲ ਸਹਿਯੋਗ ਦਿੱਤਾ।
ਇਸ ਮੌਕੇ ਮੌਕੇ ਦਲਬੀਰ ਸਿੰਘ, ਸੁਰਿੰਦਰ ਪਾਲ ਸਿੰਘ ਰਿੰਕੂ ਅਤੇ ਹੋਰ ਮੈਂਬਰ ਹਾਜ਼ਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media