ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਲੋਕ ਸਭਾ ਜ਼ਿਮਨੀ
ਚੋਣ ਵਿੱਚ ਜਿੱਤ ਹਾਸਲ ਕਰਨ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸਿਮਰਨਜੀਤ ਸਿੰਘ ਮਾਨ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ, ਜਿਸ ਨਾਲ ਉਨ੍ਹਾਂ ਦੀ ਜਿੰਮੇਵਾਰੀ ਹੋਰ ਵਧ ਜਾਂਦੀ ਹੈ।ਉਨਾਂ ਨੇ ਮਾਨ ਪਾਸੋਂ ਸੰਸਦ ਵਿਚ ਸਿੱਖ ਮਸਲੇ ਉਠਾਉਣ ਦੀ ਆਸ ਪ੍ਰਗਟਾਈ ਹੈ।
ਧਾਮੀ ਨੇ ਕਿਹਾ ਕਿ ਪੰਜਾਬ ਅਤੇ ਖਾਸਕਰ ਸਿੱਖ ਕੌਮ ਨਾਲ ਸਬੰਧਤ ਮਸਲੇ ਜਿਨ੍ਹਾਂ ਪ੍ਰਤੀ ਦੇਸ਼ ਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਦੀ ਲੰਮੇ ਅਰਸੇ ਤੋਂ ਬੇਰੁਖੀ ਬਣੀ ਹੋਈ ਹੈ, ਉਨ੍ਹਾਂ ਦੇ ਹੱਲ ਲਈ ਆਵਾਜ ਚੁੱਕਣੀ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਸਾਂਝੀ ਜਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਤਿ ਅਹਿਮ ਹੈ, ਕਿਉਂਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰੀ ਐਲਾਨ ਦੇ ਬਾਵਜ਼ੂਦ ਵੀ ਜਾਣਬੁੱਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ।ਇਹ ਅਨਿਆਂ ਭਾਰਤ ਦੇ ਲੋਕਤੰਤਰ ਦਾ ਮੂੰਹ ਚਿੜਾਉਣ ਵਾਲੀ ਗੱਲ ਹੈ।ਇਸ ਲਈ ਸੰਸਦ ਮੈਂਬਰਾਂ ਨੂੰ ਇਸ ਵੱਲ ਸਮੂਹਿਕ ਯਤਨਾਂ ਨਾਲ ਅੱਗੇ ਵਧਣਾ ਚਾਹੀਦਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media