ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਦਾਆਵਾ ਕੀਤਾ ਹੈ ਕਿ ਉਨਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਹਲਕੇ ਦੇ
ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ।ਕਸਬਾ ਲੌਂਗੋਵਾਲ ਵਿਖੇ ਪਿਛਲੇ ਕਈ ਦਹਾਕਿਆਂ ਤੋਂ ਬੱਚਿਆਂ ਲਈ ਖੇਡ ਸਟੇਡੀਅਮ ਦੀ ਮੰਗ ਨੂੰ ਉਨਾਂ ਨੇ ਪਹਿਲੇ ਹੀ ਬਜ਼ਟ ਸ਼ੈਸ਼ਨ ਵਿੱਚ ਹੀ ਪਾਸ ਕਰਵਾਇਆ ਹੈ।ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਉਹਨਾਂ ਨੇ ਹਲਕੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸੀ, ਉਹ ਸਾਰੇ ਪੂਰੇ ਕੀਤੇ ਜਾਣਗੇ।ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਸੂਬੇ ਵਿਚੋਂ ਜਲਦੀ ਹੀ ਨਸ਼ੇ ਦਾ ਖ਼ਾਤਮਾ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ।ਉਨਾਂ ਕਿਹਾ ਕਿ ਹਲਕਾ ਸੁਨਾਮ ਨੂੰ ਸੂਬੇ ਵਿੱਚ ਸਭ ਤੋਂ ਸੋਹਣਾ ਬਣਾਉਣ ਦਾ ਵੀ ਉਨਾਂ ਦਾ ਟੀਚਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media