ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ
ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਉਣ ਉਪਰੰਤ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਿਤ ਕੀਤੇ ਗਏ ਵਿਸ਼ਾਲ ਸਿੱਖ ਰਾਜ ਦੇ ਸੁਨਹਿਰੀ ਪੰਨਿਆਂ ਨੂੰ ਯਾਦ ਕੀਤਾ।ਉਨ੍ਹਾ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿੱਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ ਰਿਆੜ, ਨਿਸ਼ਾਨ ਸਿੰਘ ਅਤੇ ਕਾਫੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media