ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਪਰਸਨੈਲਿਟੀ ਡਿਵੈਲਪਮੈਂਟ: ਟਿਪਸ ਟੂ ਕਰੈਕ ਐਨੀ ਇੰਟਰਵਿਊ (Personality Development:Tips To Crack Any Interview) ਵਿਸ਼ੇ ਬਾਰੇ ਵੈਬੀਨਰ ਕਰਵਾਇਆ ਗਿਆ।ਇਸ ਵੈਬੀਨਾਰ ਦੀ ਮੁੱਖ ਸਪੀਕਰ ਵਿਵੇਕ ਅਤਰੇ ਰਿਟ: ਆਈ.ਏ.ਐਸ ਮੋਟੀਵੇਸ਼ਨਲ ਸਪੀਕਰ ਵਲੋਂ ਹਿੱਸਾ ਲਿਆ ਗਿਆ ਅਤੇ ਇਸ ਵੈਬੀਨਾਰ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਏ।
ਜਿਲ੍ਹਾ ਰੋਜਗਾਰ ਅਫਸਰ ਪਰਸੋਤਮ ਸਿੰਘ ਨੇ ਦੱਸਿਆ ਕਿ ਇਹ ਵੈਬੀਨਾਰ ਜਾਬ ਲਈ ਅਸੀਂ ਇੰਟਰਵਿਉ ਦੀ ਤਿਆਰੀ ਕਿਵੇਂ ਕਰਨੀ ਹੈ, ਬਾਰੇ ਸੀ।ਵੈਬੀਨਾਰ ਵਿੱਚ ਹਿੱਸਾ ਲੈਣ ਵਾਲੇ ਪ੍ਰਾਰਥੀਆਂ ਵਲੋਂ ਭਵਿੱਖ ਨੂੰ ਲੈ ਕੇ ਬਹੁਤ ਸਾਰੇ ਸਵਾਲ ਸਪੀਕਰ ਨੂੰ ਕੀਤੇ ਗਏ, ਜਿਸ ਦਾ ਸਪੀਕਰ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਜਵਾਬ ਦਿੱਤਾ ਗਿਆ।ਵਿਦਿਆਰਥੀਆਂ ਦਾ ਕਹਿਣਾ ਸੀ ਕਿ ਇਸ ਤਰ੍ਹਾਂ ਦੇ ਵੈਬੀਨਾਰ ਭਵਿੱਖ ਵਿਚ ਵੀ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਉਹਨਾਂ ਦੁਆਰਾ ਮਿਥੇ ਗਏ ਟੀਚੇ ਲਈ ਗਾਈਡੈਂਸ ਮਿਲਦੀ ਰਹੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media