Tuesday, May 26, 2026

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ 12ਵੀਂ ਦੀ ਪ੍ਰੀਖਿਆ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 30 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਦੀ 12ਵੀਂ ਜਮਾਤ ਆਰਟਸ ਗਰੁੱਪ ਦੀ ਵਿਦਿਆਰਥਣ ਨੀਲਮ ਨੇ 97.4, ਸਨਪ੍ਰੀਤ ਕੌਰ ਨੇ 97 ਅਤੇ ਯਸ਼ਪ੍ਰੀਤ ਕੌਰ ਨੇ 95.4 ਪ੍ਰਤੀਸ਼ਤ ਅੰਕਾਂ ਨਾਲ ਪਹਿਲਾਂ, ਦੂਜਾ ਅਤੇ ਤੀਜ਼ਾ ਸਥਾਨ ਹਾਸਲ ਕੀਤਾ ਹੈ।
              ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
              ਪ੍ਰਿੰ: ਨਾਗਪਾਲ ਨੇ ਕਿਹਾ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ।ਉਨ੍ਹਾਂ ਕਿਹਾ ਕਿ ਹੋਰਨਾਂ ਵਿਦਿਆਰਥਣਾਂ ’ਚ ਕਾਮਰਸ ਗਰੁੱਪ ਦੀ ਮਨਜੀਤ ਕੌਰ ਨੇ 90.8, ਨੋਬਲਪ੍ਰੀਤ ਕੌਰ ਨੇ 90.4, ਅਤੇ ਮਹਿਕਪ੍ਰੀਤ ਕੌਰ 90.2, ਸਾਇੰਸ ਗਰੁੱਪ ’ਚੋਂ ਪਲਕਦੀਪ ਕੌਰ ਨੇ 93.4, ਜੈਸਮੀਨ ਨੇ 92.8 ਅਤੇ ਸ਼ਰੂਤੀ ਅਰੋੜਾ ਨੇ 92.6 ਫ਼ੀਸਦੀ ਅੰਕਾਂ ਨਾਲ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਫ਼ਖਰ ਉਚਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸਕੂਲ ਸਟਾਫ਼ ’ਚੋਂ ਸ੍ਰੀਮਤੀ ਕਵਲਜੀਤ ਕੌਰ, ਗੁਰਿੰਦਰਪ੍ਰੀਤ ਕੌਰ, ਮੀਨਾਕਸ਼ੀ ਸਲਵਾਨ, ਗੁਰਪ੍ਰੀਤ ਕੌਰ, ਜਸਨੀਤ ਕੌਰ, ਅਮਨਦੀਪ ਕੌਰ, ਸ਼ਵੇਤਾ ਸ਼ਰਮਾ ਅਤੇ ਕਮਲਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਦੀ ਇਸ ਕਾਮਯਾਬੀ ’ਚ ਵੱਡਾ ਯੋਗਦਾਨ ਪਾਇਆ ਗਿਆ ਹੈ।

Check Also

ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ

ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …