Sunday, May 25, 2025
Breaking News

ਮਾਈਨਿੰਗ ਪਾਲਿਸੀ ਅਧੀਨ ਕਰਵਾਏ ਵਿਕਾਸ ਕਾਰਜ਼ਾਂ ਦੇ ਰੀਵਿਓ ਲਈ ਮੀਟਿੰਗ

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਚ ਮਾਈਨਿੰਗ ਫੰਡਾਂ ਵਿਚੋਂ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਰੀਵਿਓ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਕੀਤੀ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ ਜਰਨਲ, ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ-ਧਾਰਕਲ੍ਹਾ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
             ਡਿਪਟੀ ਕਮਿਸਨਰ ਨੇ ਦੱਸਿਆ ਕਿ ਮਾਈਨਿੰਗ ਪਾਲਿਸੀ ਅਧੀਨ ਮਾਈਨਿੰਗ ਫੰਡ ਵਿਚੋਂ ਜਿਲ੍ਹਾ ਪਠਾਨਕੋਟ ਵਿਖੇ ਲੋਕਾਂ ਦੀ ਸੁਵਿਧਾ ਲਈ ਆਯੂਰਵੈਦਿਕ ਵਿਭਾਗ ਲਈ ਡਿਸਪੈਂਸਰੀਆਂ ਦਾ ਨਿਰਮਾਣ ਕਰਵਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਹੋਰ ਵੀ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ।ਸਿੱਖਿਆ ਪੱਧਰ ਨੂੰ ਉਪਰ ਚੁੱਕਣ ਲਈ ਸਕੂਲਾਂ ‘ਚ ਖੇਡਣ ਲਈ ਗਰਾਉਂਡ ਅਤੇ ਸਕੂਲਾਂ ਲਈ ਕਮਰਿਆਂ ਅਤੇ ਸੜਕਾਂ ਦਾ ਨਿਰਮਾਣ ਤੇ ਹੋਰ ਵਿਕਾਸ ਕਾਰਜ਼ ਕਰਵਾਏ ਗਏ ਹਨ।
ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਪਠਾਨਕੋਟ ਵਿੱਚ ਭਵਿੱਖ ਅੰਦਰ ਜੋ ਵੀ ਕੋਈ ਵਿਕਾਸ ਕਾਰਜ ਅਰੰਭ ਕੀਤਾ ਜਾਂਦਾ ਹੈ।ਉਨ੍ਹਾਂ ਕਾਰਜ਼ਾਂ ਨੂੰ ਕਰਨ ਤੋਂ ਪਹਿਲਾ ਅਤੇ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ ਵਧੀਆ ਕਵਾਲਿਟੀ ਦੀ ਫੋਟੋਗ੍ਰਾਫੀ ਕਰਕੇ ਉਸ ਨੂੰ ਰਿਪੋਰਟ ਨਾਲ ਲਗਾਇਆ ਜਾਵੇ।
             ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸਿਟੀ ਪਠਾਨਕੋਟ ‘ਚ ਸਥਿਤ ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸੇ ਹੀ ਤਰ੍ਹਾਂ ਜਿਲ੍ਹੇ ਅੰਦਰ ਪੈਂਦੇ ਆਂਗਣਬਾੜੀ ਸੈਂਟਰਾਂ ਦੀ ਹਾਲਤ ਵਿੱਚ ਸੁਧਾਰ ਕਰਨ ਲਈ ਜਲਦੀ ਹੀ ਕਾਰਜ਼ ਸ਼ੁਰੂ ਕੀਤੇ ਜਾਣਗੇ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਇਸ ਦੀ ਰਿਪੋਰਟ ਬਣਾਉਣ ਅਤੇ ਜਿਨ੍ਹਾਂ ਵਿਭਾਗਾਂ ਦੇ ਪ੍ਰੋਜੈਕਟ ਚੱਲ ਰਹੇ ਹਨ, ਉਨ੍ਹਾਂ ਵਿਕਾਸ ਕਾਰਜ਼ਾਂ ਵਿੱਚ ਤੇਜੀ ਲਿਆਉਣ ਲਈ ਕਿਹਾ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …