Sunday, December 22, 2024

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਦੀ ਨਤੀਜੇ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 3 ਜੁਲਾਈ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਪ੍ਰਿੰਸੀਪਲ ਞਨਾਨਕ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਨ ’ਤੇ ਆਪਣੇ ਦਫ਼ਤਰ ਵਿਖੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ।ਉਨਾਂ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬੋਰਡ ਦੀ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਪ੍ਰਾਪਤ ਕਰਕੇ ਕਾਲਜ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਉਨਾਂ ਦੱਸਿਆ ਕਿ ਪ੍ਰੀਖਿਆ ’ਚ ਕਾਲਜ ਦੀ ਵਿਦਿਆਰਥਣ ਸ਼ਿਵਾਲਿਕਾ ਜੈਨ ਨੇ 500 ’ਚੋਂ 464 ਅੰਕ ਨਾਲ 93 ਫ਼ੀਸਦੀ, ਸੁਨੇਹਾ ਨੇ 456 ਨਾਲ 91.2 ਅਤੇ ਮਹਿਮਾ ਵਰਮਾ ਨੇ 453 ਨਾਲ 91 ਫ਼ੀਸਦੀ ਨੰਬਰ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।ਕਾਲਜ ਦੇ ਬਿਹਤਰੀਨ ਨਤੀਜ਼ੇ ’ਤੇ ਪ੍ਰਿੰ: ਨਾਨਕ ਸਿੰਘ ਨੇ ਪ੍ਰੋ: ਸੋਨੀਆ, ਪ੍ਰੋ: ਗੁਲਸ਼ਨ ਅਤੇ ਪ੍ਰੋ: ਹਰਪ੍ਰੀਤ ਕੌਰ ਦੁਆਰਾ ਵਿਦਿਆਰਥਣਾਂ ਨੂੰ ਕਰਵਾਈ ਜਾਂਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਨ੍ਹਾਂ ਸਦਕਾ ਕਾਲਜ ਦਾ ਨਤੀਜ਼ਾ 100 ਫ਼ੀਸਦੀ ਆਇਆ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …