ਅੰਮ੍ਰਿਤਸਰ, 4 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖਾਲਸਾ
ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ, ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਰੋਹ ਮੌਕੇ ਵਿਦਿਆਰਥੀਆਂ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਦੱਸਿਆ।
ਨਾਨਕ ਸਿੰਘ ਨੇ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਨਾਲ ਮਿਲ ਕੇ ਵੱਖ-ਵੱਖ ਤਰ੍ਹਾਂ ਦੇ ਪੌਦੇ ਲਾਏ। ਇਸੇ ਤਰ੍ਹਾਂ ਵੂਮੈਨ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਰੋਟਰੀ ਕਲੱਬ ਦੇ ਸਹਿਯੋਗ ਨਾਲ ਵਾਤਾਵਰਨ ਸਬੰਧੀ ਆਯੋਜਿਤ ਪ੍ਰੋਗਰਾਮ ‘ਚ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕਲੱਬ ਦੀ ਸਹਿਯੋਗੀ ਟੀਮ ਦਾ ਸਵਾਗਤ ਕੀਤਾ।ਸਟਾਫ਼ ਅਤੇ ਵਿਦਿਆਰਥਣਾਂ ਦੀ ਮੌਜ਼ੂਦਗੀ ’ਚ ਉਨਾਂ ਪੌਦਾ ਵੀ ਲਗਾਇਆ।ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰਾਂ ਨੇ ਕਲੱਬ ਦੇ ਮੈਂਬਰਾਂ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ।
ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਵਾਤਾਵਰਣ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸ ਤਰ੍ਹਾਂ ਛੋਟੀ ਛੋਟੀ ਗਤੀਵਿਧੀਆਂ ਨਾਲ ਆਪਣੇ ਵਾਤਾਵਰਣ ਸਾਫ ਬਣਾਇਆ ਜਾ ਸਕਦਾ ਹੈ।ਵਿਦਿਆਰਥਣਾਂ ਨੇ ਵਾਤਾਵਰਣ ਦੀ ਮਹੱਤਤਾ ਨੂੰ ਦਰਸਾਉਂਦੀ ਚਾਰਟ ਪ੍ਰਦਰਸ਼ਨੀ ਵੀ ਲਗਾਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media