ਸੀ.ਐਮ ਮਾਨ ਨੇ ਨਵੇਂ ਮੰਤਰੀਆਂ ਨੂੰ ਵੰਡੇ ਮੰਤਰਾਲੇ
ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਕੱਲ ਨਵੇਂ ਬਣਾਏ ਗਏ 5 ਮੰਤਰੀਆਂ ਨੂੰ ਅਹੁੱਦੇ ਵੰਡ ਦਿੱਤੇ ਗਏ ਹਨ।ਮੁੱਖ ਮੰਤਰੀ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਗੁਰੂ ਨਗਰੀ ਅੰਮ੍ਰਿਤਸਰ ਹਲਕਾ ਦੱਖਣੀ ਤੋਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਸਥਾਨਕ ਸਰਕਾਰਾਂ, ਪਾਰਲੀਮਾਨੀ ਮਾਮਲੇ, ਜ਼ਮੀਨ ਤੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਕੀ ਸੁਧਾਰ ਮੰਤਰਾਲੇ ਸੌਂਪੇ ਗਏ ਹਨ।ਹਲਕਾ ਸੁਨਾਮ ਤੋਂ ਕੈਬਨਿਟ ਅਮਨ ਅਰੋੜਾ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰਾਲੇ, ਹਲਕਾ ਗੁਰੂ ਹਰਸਹਾਏ ਤੋਂ ਫੌਜਾ ਸਿੰਘ ਨੂੰ ਸੁਤੰਤਰਤਾ ਸੇਨਾਨੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰਾਲੇ, ਹਲਕਾ ਸਮਾਨਾ ਤੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜ਼ਰਾ ਨੂੰ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿਖਿਆ ਤੇ ਖੋਜ਼ ਅਤੇ ਚੋਣਾਂ ਅਤੇ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ (ਪੰਜਾਬੀ ਗਾਇਕਾ) ਨੂੰ ਸੈਰ ਸਪਾਟਾ, ਨਿਵੇਸ਼ ਵਧਾਉਣਾ, ਲੇਬਰ ਅਤੇ ਸ਼ਿਕਾਇਤਾਂ ਦੇ ਖਾਤਮੇ ਦੇ ਮੰਤਰਾਲੇ ਦਿੱਤੇ ਗਏ ਹਨ।
Check Also
ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …