ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਤੰਬਾਕੂ ਮੁਕਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਵਿਖੇ ਡੀ.ਡੀ.ਐਚ.ਓ ਕਮ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਡਾ. ਜਗਨਜੋਤ ਕੌਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ ਪਵਨ ਕੁਮਾਰ, ਰਸ਼ਪਾਲ ਸਿੰਘ, ਅਵਤਾਰ ਸਿੰਘ ਅਤੇ ਕੁਲਵਿੰਦਰ ਸਿੰਘ ਸ਼ਾਮਲ ਸਨ।ਟੀਮ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਭਗ 17 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ।ਟੇਲਰ ਰੋਡ, ਕਵੀਨਜ਼ਜ ਰੋਡ, ਕਰਿਸਟਲ ਚੌਂਕ, ਰੇਲਵੇ ਸਟੇਸ਼ਨ ਅਤੇ ਲਿਬਰਟੀ ਮਾਰਕੀਟ ਦੇ ਨੇੜੇਲੇ ਇਲਾਕਿਆਂ ਵਿਚ 9 ਦੁਕਾਨਦਾਰਾਂ ਦੇ ਮੌਕੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ‘ਤੇ ਸਿਗਰਟ ਪੀਣ ਵਾਲੇ 4 ਲੋਕਾਂ ਦੇ ਮੌਕੇ ਤੇ ਜੁਰਮਾਨਾਂ ਚਲਾਣ ਕੀਤੇ ਗਏ।ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇੰਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …