ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਦੱਸਿਆ ਕਿ ਇਨ੍ਹਾਂ ਸ਼ਤਾਬਦੀਆਂ ਸਬੰਧੀ ਵਿਸ਼ਾਲ ਗੁਰਮਤਿ ਸਮਾਗਮਾਂ ਅਤੇ ਸੈਮੀਨਾਰਾਂ ਦਾ ਵੀ ਆਯੋਜਨ ਕੀਤਾ
ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 220 ਪਾਵਨ ਸਰੂਪ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਤੋਂ ਗੁਰੂ ਨਾਨਕ ਦਰਬਾਰ ਵਿਕਟੋਰੀਆ ਦੀਆਂ ਸੰਗਤਾਂ ਨੇ ਇਹ ਮੰਗ ਕੀਤੀ ਹੈ ਜਿਸ ਅਨੁਸਾਰ ਚਾਰਟਰਡ ਜਹਾਜ਼ ਰਾਹੀਂ ਸਿੱਖ ਮਰਯਾਦਾ ਅਨੁਸਾਰ ਪਾਵਨ ਸਰੂਪ ਭੇਜਣ ਦਾ ਪ੍ਰਬੰਧ ਕੀਤਾ ਜਾਵੇਗਾ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੈਨੇਡਾ ਅੰਦਰ ਨਿੱਜੀ ਸੁਰੱਖਿਆ ਗਾਰਡਾਂ ਦੀ ਡਿਊਟੀ ਲਈ ਦਾਹੜੀ ਕਟਾਉਣ ਦੇ ਹੁਕਮ ਨੂੰ ਵੀ ਮੰਦਭਾਗਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਭਾਵੇਂ ਕੈਨੇਡਾ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ, ਪਰੰਤੂ ਫਿਰ ਵੀ ਸ਼੍ਰੋਮਣੀ ਕਮੇਟੀ ਦੀ ਵਿਦੇਸ਼ਾਂ ਦੀ ਸਰਕਾਰਾਂ ਨੂੰ ਅਪੀਲ ਹੈ ਕਿ ਉਹ ਅੱਗੇ ਤੋਂ ਕਿਸੇ ਵੀ ਫੈਸਲੇ ਮੌਕੇ ਹਰ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਣ।ਉਨ੍ਹਾਂ ਆਸਟ੍ਰੇਲੀਆ ’ਚ ਪੰਜਾਬੀ ਨੂੰ ਪਹਿਲੀਆਂ ਛੇ ਭਾਸ਼ਾਵਾਂ ਵਿਚ ਸ਼ਾਮਲ ਕਰਨ ਦਾ ਵੀ ਸਵਾਗਤ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media