Monday, May 25, 2026

ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੀ ਕੀਤੀ ਵਿਰੋਧਤਾ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੂੰ ਬਰਬਾਦ ਕਰਕੇ ਇੰਡਸਟ੍ਰੀਅਲ ਪਾਰਕ ਬਣਾਉਣ ਦੇ ਫੈਸਲੇ ਦੀ ਸਖ਼ਤ ਨੁਕਤਾਚੀਨੀ ਕੀਤੀ।ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਦੀ ਸਖ਼ਤ ਵਿਰੋਧਤਾ ਕੀਤੀ ਹੈ ਅਤੇ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।ਵਾਤਾਵਰਣ ਦੀ ਸ਼ੁੱਧਤਾ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵਾਤਾਵਰਣ ਮੁਹਿੰਮ ਅੱਗੇ ਤੋਰੇਗੀ।ਇਸ ਤਹਿਤ ਇਤਿਹਾਸਕ ਗੁਰਦੁਆਰਿਆਂ ਵਿਚ ਜੰਗਲ ਲਗਾਏ ਜਾ ਰਹੇ ਹਨ, ਜਿਸ ਨੂੰ ਹਰ ਗੁਰਦੁਆਰਾ ਸਾਹਿਬ ਅੰਦਰ 1-1 ਏਕੜ ਦਾ ਬਾਗ ਲਗਾਉਣ ਤੱਕ ਅੱਗੇ ਵਧਾਇਆ ਜਾਵੇਗਾ।ਉਨ੍ਹਾਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਵੀ ਨਿੰਦਾ ਕੀਤੀ ਅਤੇ ਪੰਜਾਬ ਸਰਕਾਰ ਨੂੰ ਆਪਣੀ ਮਨਸ਼ਾ ਸਾਫ ਕਰਨ ਲਈ ਆਖਿਆ।

Check Also

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …