ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਨ 2015 ’ਚ ਵਾਪਰੇ ਬੇਅਦਬੀ ਮਾਮਲੇ ’ਤੇ
ਜਾਂਚ ਟੀਮ ਵੱਲੋਂ ਹਾਲ ਹੀ ਵਿਚ ਪੇਸ਼ ਕੀਤੀ ਰਿਪੋਰਟ ਬਾਰੇ ਗੱਲ ਕਰਦਿਆਂ ਆਖਿਆ ਕਿ ਬੇਅਦਬੀ ਮਾਮਲਿਆਂ ’ਤੇ ਬੀਤੇ ’ਚ ਸਿਆਸਤ ਕਰਨ ਵਾਲੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਰਿਪੋਰਟ ਵਿਚ ਸਾਫ ਤੌਰ ’ਤੇ ਸਾਹਮਣੇ ਆਇਆ ਹੈ ਕਿ ਇਹ ਬੇਅਦਬੀ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਲੋਕਾਂ ਵੱਲੋਂ ਕੀਤੀ ਗਈ ਸੀ, ਜਿਸ ਵਿਚ ਤਤਕਾਲੀ ਅਕਾਲੀ ਸਰਕਾਰ ਦਾ ਕੋਈ ਹੱਥ ਨਹੀਂ ਸੀ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਬੀਤੇ ਸਮੇਂ ’ਚ ਸਰਕਾਰਾਂ ਵੱਲੋਂ ਜਾਣਬੁਝ ਕੇ ਸੋਝੀ ਸਮਝੀ ਮਨਸ਼ਾ ਤਹਿਤ ਸਿਆਸੀ ਲਾਹੇ ਲਈ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਿਆ ਗਿਆ, ਜਿਸ ਲਈ ਇਹ ਲੋਕ ਮੁਆਫ਼ੀ ਮੰਗਣ।ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਵਾਪਰਦਿਆਂ ਹੀ ਸਮੇਂ ਦੀ ਅਕਾਲੀ ਸਰਕਾਰ ਨੇ ਐਫ.ਆਈ.ਆਰ ਦਰਜ਼ ਕਰਕੇ ਜਾਂਚ ਆਰੰਭੀ ਸੀ, ਪਰ ਸਿੱਖ ਜਥੇਬੰਦੀਆਂ ਦੀ ਮੰਗ ’ਤੇ ਸਰਕਾਰ ਵੱਲੋਂ ਮਾਮਲਾ ਸੀ.ਬੀ.ਆਈ ਨੂੰ ਸੌਂਪ ਦਿੱਤਾ ਗਿਆ।
ਧਾਮੀ ਨੇ ਕਿਹਾ ਕਿ ਇਸ ਮਗਰੋਂ ਕਾਂਗਰਸ ਦੀ ਸਰਕਾਰ 5 ਸਾਲ ਇਸ ’ਤੇ ਸਿਆਸਤ ਕਰਦੀ ਰਹੀ।ਕਾਂਗਰਸ ਸਰਕਾਰ ਵੱਲੋਂ ਬਣਾਈ ਗਈ ਜਾਂਚ ਟੀਮ ਦੇ ਪੱਖਪਾਤੀ ਰਵੱਈਏ ਕਰਕੇ ਮਾਣਯੋਗ ਹਾਈਕੋਰਟ ਨੇ ਉਸ ਦੀ ਰਿਪੋਰਟ ਰੱਦ ਕਰ ਦਿੱਤੀ ਅਤੇ ਨਵੀਂ ਜਾਂਚ ਟੀਮ ਬਣਾਉਣ ਦਾ ਆਦੇਸ਼ ਦਿੱਤਾ ਸੀ।ਇਸ ਨਵੀਂ ਜਾਂਚ ਟੀਮ ਦੀ ਸਾਹਮਣੇ ਆਈ ਰਿਪੋਰਟ ਤੋਂ ਜ਼ਾਹਿਰ ਹੋ ਚੁੱਕਾ ਹੈ ਕਿ ਬੇਅਦਬੀ ਮਾਮਲਿਆਂ ਵਿਚ ਤਤਕਾਲੀ ਸਰਕਾਰ ਦਾ ਕੋਈ ਰੋਲ ਨਹੀਂ ਸੀ।ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media