ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਕੰਨਿਆ ਸੀਨੀਅਰ
ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਮੀਡੀਆ ਇੰਚਾਰਜ਼ ਪਰਵੀਨ ਕੁਮਾਰ ਨੇ ਦੱਸਿਆ ਹੈ ਕਿ ਸਕੂਲ ਦੀ ਵਿਦਿਆਰਥਣ ਰਮਨਜੋਤ ਕੌਰ ਸਪੁੱਤਰੀ ਦਰਸ਼ਨ ਸਿੰਘ ਨੇ 91.23 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਖਮਨਵੀਰ ਕੌਰ ਸਪੁੱਤਰੀ ਤੇਜਿੰਦਰਪਾਲ ਸਿੰਘ ਨੇ 90.46 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ, ਕੈਸ਼ਫੀ ਪਰਵੀਨ ਸਪੁੱਤਰੀ ਮੁਹੰਮਦ ਸ਼ਕੀਲ 89.23 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜ਼ਾ ਸਥਾਨ ਹਾਸਲ ਕੀਤਾ।
ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਸਕੂਲ ਸਟਾਫ਼ ਵਲੋਂ ਸਮੂਹ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media