ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ
ਭਰੀਆਂ ਸੰਗਰੂਰ ਦਾ ਨਤੀਜਾ ਸੌ ਫੀਸਦੀ ਰਿਹਾ।ਸਕੂਲ ਮੁਖ ਅਧਿਆਪਿਕਾ ਸ਼੍ਰੀਮਤੀ ਪੰਕਜ ਨੇ ਦੱਸਿਆ ਕਿ ਵਿਦਿਆਰਥਣ ਪਰਮਜੀਤ ਕੌਰ ਨੇ 86% ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਅਰਸ਼ਪ੍ਰੀਤ ਕੌਰ ਨੇ 85.2% ਫੀਸਦੀ ਅੰਕ ਲੈ ਕੇ ਦੂਜਾ, ਅਰਸ਼ਦੀਪ ਕੌਰ ਨੇ 84.9% ਫੀਸਦੀ ਅੰਕਾਂ ਨਾਲ ਤੀਜ਼ਾ ਸਥਾਨ ਹਾਸਿਲ ਕੀਤਾ।ਸਕੂਲ ਦੇ ਸਾਰੇ ਵਿਦਿਆਰਥੀ ਬਹੁਤ ਵਧੀਆ ਨੰਬਰਾਂ ਨਾਲ ਪਾਸ ਹੋਏ ਹਨ।ਇਸ ਮਾਣਮੱਤੀ ਪ੍ਰਾਪਤੀ ‘ਤੇ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਮੈਬਰਾਂ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media