
ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਅੱਜ ਵਿਸ਼ਵ ਏਡਜ਼ ਦਿਵਸ ਮੌਕੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਬੁਲਾਰੇ ਦੇ ਤੌਰ ‘ਤੇ ਕੰਮਿਊਨਿਟੀ ਏਡਜ਼ ਐਜ਼ੂਕੇਟਰ ਸ੍ਰੀ ਨਰਿੰਦਰ ਬੱਸੀ ਨੇ ਵਿਦਿਆਰਥੀਆਂ ਨੂੰ ਏਡਜ਼ ਵਰਗੀ ਭਿਆਨਕ ਬਿਮਾਰੀ ਦੇ ਬਚਾਅ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਕਰਨਲ ਨਵੀਨ ਚੰਦਰ ਦਿਵੇਦੀ, ਕਮਾਂਡੈਂਟ ਅਫ਼ਸਰ, 2 ਗੜਵਾਲ ਰਾਈਫਲਜ਼, ਬਠਿੰਡਾ ਕੈਂਟ ਨੇ ਸ਼ਿਰਕਤ ਕੀਤੀ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਸ੍ਰੀ ਬੀ.ਡੀ. ਸ਼ਰਮਾਂ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਏਡਜ਼ ਵਰਗੀ ਬਿਮਾਰੀ ਤੋਂ ਬਚਣ ਲਈ ਸਾਨੂੰ ਸਾਵਧਾਨੀਆਂ ਪ੍ਰਤੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਇਸੇ ਲਈ ਅੱਜ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਇਹ ਸੈਮੀਨਾਰ ਆਯੋਜਿਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵੀ ਏਡਜ਼ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।ਸੰਸਥਾ ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ. ਸ਼ਰਮਾਂ, ਡਿਪਟੀ ਡਾਇਰੈਕਟਰ (ਸਹੂਲਤਾਂ) ਹਰਪਾਲ ਸਿੰਘ ਅਤੇ ਬਲਜਿੰਦਰ ਸਿੰਘ, ਪ੍ਰਿੰਸੀਪਲ ਬਾਬਾ ਫ਼ਰੀਦ ਸੀ.ਸੈ. ਸਕੂਲ ਨੇ ਸੰਸਥਾ ਵੱਲੋਂ ਵਿਸ਼ੇਸ਼ ਮਹਿਮਾਨ ਕਰਨਲ ਨਵੀਨ ਚੰਦਰ ਦਿਵੇਦੀ ਅਤੇ ਮੁੱਖ ਬੁਲਾਰੇ ਨਰਿੰਦਰ ਬੱਸੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਇਸ ਉਪਰਾਲੇ ਦੀ ਭਰਪੂਰ ਸਲਾਘਾ ਕੀਤੀ । ਅੰਤ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਡਿਪਟੀ ਡੀਨ (ਐਨ.ਐਸ.ਐਸ/ਐਨ ਸੀ.ਸੀ) ਇੰਜ. ਅਮਨਦੀਪ ਸਿੰਘ ਨੇ ਸਾਰਿਆਂ ਲਈ ਧੰਨਵਾਦੀ ਸ਼ਬਦ ਕਹੇ।
Punjab Post Daily Online Newspaper & Print Media