ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।ਭਾਈ ਹਰਮਿੱਤਰ ਸਿੰਘ ਨੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਭਾਈ ਸਾਹਿਬ ਜੀ ਦੀ ਸ਼ਹਾਦਤ ਸਿੱਖੀ ਸਿਦਕ ਦੀ ਮਿਸਾਲ ਹੈ, ਜਿਨ੍ਹਾਂ ਨੇ ਆਪਣਾ ਬੰਦ-ਬੰਦ ਕਟਵਾ ਲਿਆ, ਪਰ ਦੁਸ਼ਮਣ ਦੀ ਈਨ ਨਾ ਮੰਨੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਬੁੱਟਰ, ਸਤਨਾਮ ਸਿੰਘ ਮਾਂਗਾਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media