Thursday, May 29, 2025
Breaking News

ਐਚ.ਡੀ.ਐਫ.ਸੀ ਬੈਂਕ ਨੇ ਪਰਿਵਾਰ ਨੂੰ ਦਿੱਤਾ 30 ਲੱਖ ਦਾ ਚੈਕ

ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਦੁਰਘਟਨਾ ’ਚ ਹੋਈ ਸੀ ਮੌਤ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਦੁਰਘਟਨਾ ਦੌਰਾਨ ਹੋਈ ਮੌਤ ਤੋਂ ਬਾਅਦ ਐਚ.ਡੀ.ਐਫ.ਸੀ ਬੈਂਕ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਨਰਿੰਦਰ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿਚ 30 ਲੱਖ ਦਾ ਚੈਕ ਦਿੱਤਾ ਗਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਬੈਂਕ ਵੱਲੋਂ ਸੈਲਰੀ ਅਕਾਊਂਟ ’ਤੇ ਐਕਸੀਡੈਂਟ ਬੀਮਾ ਕੀਤਾ ਜਾਂਦਾ ਹੈ।ਜਿਸ ਤਹਿਤ ਕਿਸੇ ਵੀ ਮੁਲਾਜ਼ਮ ਨਾਲ ਵਾਪਰੀ ਦੁੱਖਦਾਈ ਘਟਨਾ ਸਮੇਂ ਪਰਿਵਾਰ ਨੂੰ ਬੀਮੇ ਦੀ ਰਕਮ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਭਾਈ ਨਰਿੰਦਰ ਸਿੰਘ ਦੀ ਐਕਸੀਡੈਂਟ ਦੌਰਾਨ ਮੌਤ ਹੋ ਗਈ ਸੀ, ਜਿਸ ਦੇ ਪਰਿਵਾਰ ਨੂੰ ਐਚ.ਡੀ.ਐਫ.ਸੀ ਬੈਂਕ ਵੱਲੋਂ 30 ਲੱਖ ਦੀ ਬੀਮਾ ਰਾਸ਼ੀ ਦਾ ਚੈਕ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਭਾਈ ਨਰਿੰਦਰ ਸਿੰਘ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਦਸਵੀਂ ਰਾਣਵਾਂ ਵਿਖੇ ਡਿਊਟੀ ਨਿਭਾਉਂਦਾ ਸੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਚ.ਡੀ.ਐਫ.ਸੀ ਬੈਂਕ ਬ੍ਰਾਂਚ ਗੋਲਡਨ ਟੈਂਪਲ ਦਾ ਧੰਨਵਾਦ ਕੀਤਾ।
           ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਐਚ.ਡੀ.ਐਫ.ਸੀ ਬੈਂਕ ਦੇ ਜ਼ੋਨਲ ਹੈਡ ਅਮਿਤ ਗਗਨੇਜਾ, ਕਲਸਟਰ ਹੈਡ ਵਿਵੇਕ ਅਭੀ, ਬ੍ਰਾਂਚ ਮੈਨੇਜਰ ਹਰਿੰਦਰ ਸੋਨੀ ਆਦਿ ਮੌਜ਼ੂਦ ਸਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …