Wednesday, October 23, 2024

ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਪਾਣੀ ਤੇ ਸੀਵਰੇਜ਼ ਸਮੱਸਿਆ ਦਾ ਹੱਲ – ਡਾ. ਨਿੱਜ਼ਰ

ਕਿਹਾ, ਸੜ੍ਹਕਾਂ ਤੋਂ ਹਟਾਏ ਜਾਣਗੇ ਨਾਜਾਇਜ਼ ਕਬਜ਼ੇ

ਅੰਮ੍ਰਿ੍ਰਤਸਰ, 9 ਜੁਲਾਈ (ਸੁਖਬੀਰ ਸਿੰਘ) – ਸ਼ਹਿਰ ਦੇ ਲੋਕਾਂ ਦੀ ਮੁੱਖ ਸਮੱਸਿਆ ਇਸ ਵੇਲੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਫਾਈ ਦੀ ਹੈ ਅਤੇ ਇਸ ਨੂੰ ਦੂਰ ਕਰਨਾ ਉਨਾਂ ਦੀ ਪਹਿਲੀ ਤਰਜ਼ੀਹ ਹੋਵੇਗੀ।ਸਥਾਨਕ ਸਰਕਾਰ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਇਹ ਪ੍ਰਗਟਾਵਾ ਨਗਰ ਨਿਗਮ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਨ ਉਪਰੰਤ ਕੀਤਾ।
                ਡਾ. ਨਿੱਜ਼ਰ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿੱਤਾਇਆ ਹੈ ਅਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਉਨਾਂ ਦੀਆਂ ਆਸਾਂ ਤੇ ਖਰਾ ਉਤਰੀਏ।ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਸ਼ਹਿਰ ਦੀ ਸੀਵਰੇਜ਼ ਵਿਵਸਥਾ ਨੂੰ ਤੁਰੰਤ ਦੁਰੱਸਤ ਕੀਤਾ ਜਾਵੇ ਅਤੇ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ।ਉਨਾਂ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ।ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ ਅਤੇ ਭਿ੍ਰਸ਼ਟਾਚਾਰ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
                 ਡਾ. ਨਿੱਜ਼ਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਸੜ੍ਹਕਾਂ ਦੀ ਮੁਰੰਮਤ ਕੀਤੀ ਜਾਵੇ।ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਫੁੱਟਪਾਥਾਂ ਅਤੇ ਸੜ੍ਹਕਾਂ ਦੇ ਆਲੇ ਦੁਆਲੇ ਪੌਦੇ ਲਗਾਏ ਜਾਣ।ਉਨਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਵਾਈਆਂ ਜਾਣਗੀਆਂ।
                  ਇਸ ਮੌਕੇ ਹਲਕਾ ਵਿਧਾਇਕ ਪੱਛਮੀ ਡਾ. ਜਸਬੀਰ ਸਿੰਘ, ਹਲਕਾ ਵਿਧਾਇਕ ਪੂਰਬੀ ਮੈਡਮ ਜੀਵਨਜੋਤ ਕੌਰ, ਹਲਕਾ ਵਿਧਾਇਕ ਕੇਂਦਰੀ ਡਾ. ਅਜੈ ਗੁਪਤਾ, ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਜੁਆਇੰਟ ਕਮਿਸ਼ਨਰ ਹਰਦੀਪ ਸਿੰਘ, ਐਮ.ਟੀ.ਪੀ ਰਜਨੀਸ਼ ਵੱਧਵਾ, ਐਸ.ਈ ਸੰਦੀਪ ਸਿੰਘ, ਸਿਹਤ ਅਫ਼ਸਰ ਨਗਰ ਨਿਗਮ ਡਾ. ਯੋਗੇਸ਼ ਅਰੋੜਾ ਤੋਂ ਇਲਾਵਾ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸ਼ਤਰੰਜ ਮੁਕਾਬਲੇ ਵਿੱਚ ਲਿਪਸਾ ਮਿੱਤਲ ਦਾ ਤੀਸਰਾ ਸਥਾਨ

ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ (ਸੀ.ਬੀ.ਐਸ.ਈ ਪੈਟਰਨ) ਲੌਂਗੋਵਾਲ …