ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ
ਚੰਦ ਕਟਾਰੂਚੱਕ ਨੇ ਅੱਜ ਈਦ ਦੇ ਪਵਿੱਤਰ ਦਿਹਾੜੇ ਪਿੰਡ ਕੋਟਲੀ ਮੁਗਲਾਂ ਅਤੇ ਪਠਾਨਕੋਟ ਪਹੁੰਚ ਕੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਬਾਦ ਦਿੱਤੀ।ਇਸ ਤੋਂ ਬਾਅਦ ਉਹ ਸਿਟੀ ਪਠਾਨਕੋਟ ਵਿਖੇ ਪਹੁੰਚ ਕੇ ਈਦ ਦੀ ਨਮਾਜ਼ ਵਿੱਚ ਵੀ ਸ਼ਾਮਲ ਹੋਏ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਆਪਣੇ ਸੰਬੋਧਂ ‘ਚ ਕਿਹਾ ਕਿ ਕੋਟਲੀ ਮੁਗਲਾਂ ਵਿਖੇ ਸਥਿਤ ਮਸਜਿਦ ਵਿੱਚ ਮੁਸਲਮਾਨ ਭਾਈਚਾਰੇ ਦੇ ਲੋਕ ਬਹੁਤ ਵੱਡੀ ਗਿਣਤੀ ‘ਚ ਈਦ ਦੀ ਨਮਾਜ਼ ਅਦਾ ਕਰਨ ਪਹੁੰਚੇ ਹਨ।ਉਨ੍ਹਾਂ ਸਾਰਿਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਈਦ ਮੁਬਾਰਕ ਦਿੱਤੀ ਅਤੇ ਦੁਆ ਕੀਤੀ ਕਿ ਈਦ ਦਾ ਪਵਿੱਤਰ ਦਿਹਾੜਾ ਸਾਡੀ ਸਾਰਿਆਂ ਦੀ ਜਿੰਦਗੀ ਅੰਦਰ ਖੁਸੀਆਂ ਲੈ ਕੇ ਆਵੇ।ਉਨ੍ਹਾਂ ਕਿਹਾ ਕਿ ਸਾਰੇ ਤਿਉਹਾਰ ਪਿਆਰ ਅਤੇ ਸਾਂਤੀ ਦਾ ਸੰਦੇਸ਼ ਦਿੰਦੇ ਹਨ, ਜੋ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media