Thursday, February 26, 2026

ਮੇਅਰ ਰਿੰਟੂ ਤੇ ਵਿਧਾਇਕ ਗੁਪਤਾ ਵਲੋਂ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਦੇ ਕੰਮ ਦਾ ਉਦਘਾਟਨ

ਵਿਧਾਇਕ ਡਾ: ਨਿੱਜ਼ਰ ਦੇ ਸਥਾਨਕ ਸਰਕਾਰਾਂ ਮੰਤਰੀ ਬਨਣ ‘ਤੇ ਮੇਅਰ ਨੇ ਦਿੱਤੀ ਗਈ ਵਧਾਈ

ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਅਜੈ ਗੁਪਤਾ ਵਲੋਂ ਵਾਰਡ ਨੰਬਰ 71 ਦੀਆਂ ਆਬਾਦੀਆਂ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਸਵੱਛ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
                   ਆਪਣੇ ਸੰਬੋਧਨ ‘ਚ ਮੇਅਰ ਨੇ ਸਭ ਤੋਂ ਪਹਿਲਾਂ ਡਾ: ਇੰਦਰਬੀਰ ਸਿੰਘ ਨਿੱਜ਼ਰ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬਣਾ ਕੇ ਅੰਮ੍ਰਿਤਸਰ ਸ਼ਹਿਰ ਨੂੰ ਬਖ਼ਸ਼ੇ ਗਏ ਮਾਣ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਡਾ: ਨਿੱਜ਼ਰ ਨੂੰ ਵਧਾਈਆਂ ਦਿੱਤੀਆਂ।ਮੇਅਰ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਮੌਜ਼ੂਦਾ ਨਗਰ ਨਿਗਮ ਹਾਊਸ ਵਲੋਂ ਆਪਣੇ ਕਾਰਜ਼ਕਾਲ ਦੌਰਾਨ ਸ਼ਹਿਰ ਦੀ ਹਰ ਇਕ ਵਾਰਡ ਦੇ ਹਰ ਗਲੀ-ਮੁਹੱਲੇ ਵਿਚ ਰਿਕਾਰਡ ਤੋੜ ਵਿਕਾਸ ਦੇ ਕੰਮ ਕੀਤੇ ਗਏ ਹਨ।ਇਸੇ ਤਰ੍ਹਾਂ ਅਮਰੁਤ ਪ੍ਰਾਜੈਕਟ ਅਧੀਨ ਸ਼ਹਿਰ ਦੀਆਂ ਸਾਰੀਆਂ ਬਾਹਰਲੀਆਂ ਆਬਦੀਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਦਾ ਜਾਲ ਵਿਛਾਇਆ ਗਿਆ ਹੈ।ਜਿਨ੍ਹਾਂ ਆਬਾਦੀਆਂ ਵਿੱਚ ਇਹ ਕੰਮ ਲੰਬਿਤ ਸਨ, ਉਹਨਾਂ ਦੀ ਵੀ ਸ਼ੁਰੂਆਤ ਕਰ ਦਿੱਤੀ ਗਈ ਹੈ।ਉਨ੍ਹਾਂ ਸ਼ਹਿਰਵਾਸੀਆਂ ਨੂੰ ਭਰੋਸਾ ਦੁਆਇਆ ਕਿ ਵਿਕਾਸ ਪੱਖੋਂ ਕੋਈ ਵੀ ਕੰਮ ਅਧੂਰਾ ਨਹੀ ਰਹਿਣ ਦਿੱਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ।
                   ਇਸ ਮੌਕੇ ਲਖਵਿੰਦਰ ਸਿੰਘ, ਨਗਰ ਨਿਗਮ ਦੇ ਅਧਿਕਾਰੀ, ਕਰਮਚਾਰੀ ਅਤੇ ਕਾਫੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …