ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਵਲੋਂ 13 ਜੁਲਾਈ 2022 ਨੂੰ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਫਿਲਿਪਕਾਰਟ ਅਤੇ ਗੂਗਲਪੇ ਭਾਗ ਲੈਣਗੀਆਂ।ਕੰਪਨੀ ਦੇ ਬਿਜਨਸ ਡਿਵੈਲਪਮੈਂਟ ਮੈਨੇਜਰ/ਲਾਈਫ ਮਿਤਰਾ, ਡਿਲਿਵਰੀ ਬਆਏ ਅਤੇ ਲੀਡ ਮੈਨੇਜਰ ਦੀਆਂ ਅਸਾਮੀਆਂ ਲਈ ਉਮੀਦਵਾਰ ਦੀ ਚੋਣ ਕੀਤੀ ਜਾਵੇਗੀ।ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਦਸਵੀਂ ਤੋਂ ਪੋਸਟ ਗਰੈਜ਼ੂਏਟ ਹੋਣਾ ਲਾਜ਼ਮੀ ਹੈ।ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ,ਅੰਮ੍ਰਿਤਸਰ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।
Check Also
ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …