Friday, May 23, 2025
Breaking News

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਆਬਾਦੀ ਦਿਵਸ

ਪਰਿਵਾਰ ਅਤੇ ਦੇਸ਼ ਦੀ ਖ਼ੁਸ਼ਹਾਲੀ ਲਈ ਪਰਿਵਾਰ ਨਿਯੋਜਨ ਜਰੂਰੀ – ਡਾ. ਸਤਿੰਦਰ ਕੌਰ

ਸੰਗਰੂਰ, 12 ਜੁਲਾਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਕੌਹਰੀਆਂ ਡਾ. ਸਤਿੰਦਰ ਕੌਰ ਦੀ ਅਗਵਾਈ `ਚ ਮਿੰਨੀ ਪੀ.ਐਚ.ਸੀ ਛਾਜ਼ਲੀ ਵਿਖੇ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ।ਡਾ. ਸਤਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 11 ਜੁਲਾਈ ਤੋਂ 24 ਜੁਲਾਈ ਤਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ।27 ਜੂਨ ਤੋਂ 11 ਜੁਲਾਈ ਤੱਕ ਪਹਿਲੇ ਪੰਦਰਵਾੜੇ ਵਿਚ ਸਿਹਤ ਵਿਭਾਗ ਵਲੋਂ ਯੋਗ ਜੋੜਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਤਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱੱਕੇ ਸਾਧਨਾਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਸੰਪੂਰਨ ਪਰਿਵਾਰ ਵਾਲਿਆਂ ਨੂੰ ਦੂਜ਼ੇ ਪੰਦਰਵਾੜੇ ਅਧੀਨ ਲੱਗਣ ਵਾਲੇ ਪਰਿਵਾਰ ਨਿਯੋਜਨ ਕੈਂਪਾਂ ਵਿੱਚ ਨਲਬੰਦੀ ਜਾਂ ਨਸਬੰਦੀ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਫੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਏਰੀਏ ਵਿਚ ਜਾ ਕੇ ਯੋਗ ਜ਼ੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਤੇ ਕੱਚੇ ਸਾਧਨਾਂ ਸਬੰਧੀ ਜਾਗਰੂਕ ਕਰਨ।ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਰਾਹੀਂ ਵਧਦੀ ਹੋਈ ਆਬਾਦੀ ਨੂੰ ਸਥਿਰ ਰੱਖਿਆ ਜਾ ਸਕਦਾ ਹੈ।ਇਸ ਦੇ ਨਾਲ ਮਾਵਾਂ ਤੇ ਬੱਚਿਆਂ ਦੀ ਸਿਹਤ ਵੀ ਠੀਕ ਰਹੇਗੀ ਤੇ ਮਾਂ ਤੇ ਬੱਚਿਆਂ ਦੀ ਮੌਤ ਦਰ ਘਟੇਗੀ।
               ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ ਨੇ ਕਿਹਾ ਕਿ ਅੱਜ ਸਾਡੇ ਦੇਸ਼ ਦੀ ਆਬਾਦੀ ਲਗਭਗ 135 ਕਰੋੜ ਹੈ। ਸਾਡੇ ਕੋਲ ਦੁਨੀਆ ਦੀ ਵਸੋਂ ਯੋਗ ਜ਼ਮੀਨ ਦਾ ਸਿਰਫ਼ 2 ਫ਼ੀਸਦੀ ਹੈ ਤੇ ਆਬਾਦੀ 20 ਫ਼ੀਸਦੀ ਹੈ।ਇਸੇ ਤਰ੍ਹਾਂ ਪੀਣ ਯੋਗ ਪਾਣੀ ਸਾਡੇ ਕੋਲ ਸਿਰਫ਼ 4 ਫ਼ੀਸਦੀ ਹੈ।ਇਸ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਾਡੀ ਹਾਲਤ ਕਿਸ ਤਰ੍ਹਾਂ ਦੀ ਹੈ ਤੇ ਭਵਿੱਖ ਵਿਚ ਕਿਸ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਬੇਰੋਜ਼ਗਾਰੀ, ਅਨਪੜ੍ਹਤਾ, ਕੁਪੋਸ਼ਣ, ਗ਼ਰੀਬੀ ਆਦਿ ਹਰ ਸਮੱਸਿਆ ਦਾ ਮੂਲ ਕਾਰਨ ਵਧਦੀ ਜਾ ਰਹੀ ਆਬਾਦੀ ਹੈ।ਇਸ ਕਰਕੇ ਆਬਾਦੀ ਨੂੰ ਕੰਟਰੋਲ ਕਰਨ ਲਈ ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਕਮਲਦੀਪ ਕੌਰ ਨੇ ਪਰਿਵਾਰ ਨਿਯੋਜਨ ਨਾਲ ਸਬੰਧਤ ਤਰੀਕੇ ਜਿਵੇਂ ਅੰਤਰਾ, ਛਾਇਆ, ਪੀ.ਪੀ.ਆਈ.ਯੂ.ਸੀ.ਡੀ, ਕਾਪਰ ਟੀ, ਸੀ.ਸੀ, ਮਾਲਾ ਐਨ ਅਤੇ ਨਲਬੰਦੀ/ਨਸਬੰਦੀ ਆਦਿ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।
                 ਇਸ ਮੌਕੇ ਡਾ. ਰਾਜਬੀਰ ਕੌਰ, ਵਿਨੋਦ ਕੁਮਾਰ, ਮਨਜੀਤ ਕੌਰ, ਬਲਵਿੰਦਰ ਕੌਰ, ਰਾਜਿੰਦਰ ਪ੍ਰਸਾਦ, ਕਰਮਜੀਤ ਕੌਰ, ਬੇਅੰਤ ਕੌਰ, ਕ੍ਰਿਸ਼ਨਾ ਦੇਵੀ, ਸੁਸ਼ੀਲ ਕੁਮਾਰੀ, ਜਗਮੇਲ ਸਿੰਘ, ਗੁਰਦੀਪ ਸਿੰਘ, ਜਗਤਾਰ ਸਿੰਘ, ਗਗਨਦੀਪ ਸਿੰਘ ਹਾਜ਼ਰ ਸਨ।

Check Also

ਯੂਨੀਵਰਸਿਟੀ ਦੇ 23 ਵਿਦਿਆਰਥੀਆਂ ਦੀ ਪੰਜਾਬ ਸਰਕਾਰ ‘ਚ ਸਹਾਇਕ ਟਾਊਨ ਪਲੈਨਰ ਵਜੋਂ ਚੋਣ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਕਸਬਿਆਂ, ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ …