ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚਾ ਦੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ
ਵੱਲੋਂ ਤਿਆਰ ਕੀਤਾ ਗਿਆ ਲੋਗੋ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।ਇਸ ਲੋਗੋ ਵਿਚ 100 ਸਾਲ ਪਹਿਲਾਂ ਵਾਪਰੇ ਸਾਕੇ ਦੇ ਚਿੱਤਰ ਸਮੇਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਤਸਵੀਰ ਲਗਾਈ ਗਈ ਹੈ।ਇਸ ਦੇ ਨਾਲ ਹੀ ਖਾਲਸਈ ਨਿਸ਼ਾਨ ਸਮੇਤ 100 ਸਾਲਾ ਚਿੰਨ੍ਹ ਵੀ ਲੋਗੋ ਦਾ ਹਿੱਸਾ ਬਣਾਇਆ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲੋਗੋ ਜਾਰੀ ਕਰਨ ਮੌਕੇ ਕਿਹਾ ਕਿ ਸ਼ਤਾਬਦੀ ਦੇ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਚੇਤੰਨਤਾ ਅਤੇ ਉਤਸ਼ਾਹ ਪੈਦਾ ਕਰਨ ਲਈ ਲੋਗੋ, ਸੱਦਾ ਪੱਤਰ, ਹੋਰਡਿੰਗ ਆਦਿ ਪ੍ਰਚਾਰ ਸਮੱਗਰੀ ਵੱਡਾ ਮਹੱਤਵ ਰੱਖਦੀ ਹੈ।ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਨੂੰ ਲੈ ਕੇ ਮੁੱਢਲੇ ਰੂਪ ਵਿਚ ਆਰੰਭੇ ਗਏ ਕਾਰਜਾਂ ਤਹਿਤ ਲੋਗੋ ਜਾਰੀ ਕੀਤਾ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਦੋਹਾਂ ਦਿਹਾੜਿਆਂ ਸਬੰਧੀ ਕਿਤਾਬਚੇ ਵੀ ਜਾਰੀ ਕੀਤੇ ਜਾਣਗੇ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media