ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਾਨਾ 40 ਦੇ ਕਰੀਬ ਵਿਦਿਆਰਥੀ ਵਿਦਿਅਕ ਸੰਸਥਾਵਾਂ ਤੋਂ ਆਉਂਦੇ ਹਨ।ਵਿਦਿਆਰਥੀਆਂ ਨੂੰ ਕੈਰੀਅਰ ਕੌਂਸਲਿੰਗ ਰਾਹੀਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੋਰਸਾਂ ਤੇ ਨੌਕਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।ਅੱਜ ਸਰਕਾਰੀ ਹਾਈ ਸਕੂਲ ਅਬਦਾਲ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਿਊਰੋ ਦਾ ਦੌਰਾ ਕੀਤਾ।ਜਿੰਨਾਂ ਨੂੰ ਬਿਊਰੋ ਨੇ ਆਨਲਾਈਨ ਤੇ ਮੈਨੂਅਲ ਰਜਿਸਟਰੇਸ਼ਨ, ਬੁੱਕ ਕੈਫ਼ੇ, ਪਲੇਸਮੈਂਟ ਕੈਂਪ, ਸਕਿੱਲ ਕੋਰਸ, ਸਵੈ-ਰੋਜ਼ਗਾਰ ਦੀਆਂ ਸਕੀਮਾਂ, ਮੁਫ਼ਤ ਆਨਲਾਇਨ ਕੋਚਿੰਗ ਤੇ ਹੋਰ ਚੱਲ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ।
ਡਿਪਟੀ ਡਾਇਰੈਕਟਰ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਅਫ਼ਸਰ ਨਰੇਸ਼ ਕੁਮਾਰ, ਕੈਰੀਅਰ ਕੌਂਸਲਰ ਗੌਰਵ ਕੁਮਾਰ ਅਤੇ ਜਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਸਿੰਘ ਗਿੱਲ ਵਲੋਂ ਸਕੂਲੀ ਵਿਦਿਆਰਥੀਆਂ ਦੀ ਕੈਰੀਅਰ ਕੌਂਸਲਿੰਗ ਕੀਤੀ ਗਈ।ਇਸ ਮੋੌਕੇ ਰਾਜਵੰਤ ਕੌਰ ਅਤੇ ਬਲਰਾਜ ਸਿਘ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …