ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਦਸਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ
ਹਨ। ਇਨ੍ਹਾਂ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਘੁਲਾਲ ਦਾ ਅੱਠਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਮੁੱਖ ਅਧਿਆਪਕਾ ਪਰਮਜੀਤ ਕੌਰ ਨੇ ਦੱਸਿਆ ਕਿ ਦਸਵੀਂ ਵਿੱਚੋਂ ਅਭੈਪ੍ਰੀਤ ਸਿੰਘ ਨੇ 551 ਅੰਕਾਂ ਨਾਲ ਪਹਿਲਾ ਸਥਾਨ, ਕੌਸ਼ਲਿਆ ਕੁਮਾਰੀ ਨੇ 543 ਅੰਕਾਂ ਨਾਲ ਦੂਜਾ ਸਥਾਨ ਅਤੇ ਪਰਵੀਨ ਨੇ 530 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੱਠਵੀਂ ਵਿੱਚੋਂ ਜਸ਼ਨਪ੍ਰੀਤ ਸਿੰਘ ਨੇ 536 ਅੰਕਾਂ ਨਾਲ ਪਹਿਲਾ ਸਥਾਨ, ਜਸ਼ਨਪ੍ਰੀਤ ਕੌਰ ਨੇ 515 ਅੰਕਾਂ ਨਾਲ ਦੂਜਾ ਸਥਾਨ ਅਤੇ ਸਿਮਰਨ ਕੌਰ ਨੇ 507 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।
ਮੁੱਖ ਅਧਿਆਪਕਾ ਅਤੇ ਸਮੂਹ ਸਟਾਫ਼ ਵੱਲੋਂ ਇਨ੍ਹਾਂ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਮੁਬਾਰਕਾਂ ਦਿੱਤੀਆਂ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ।
ਇਸ ਮੌਕੇ ਪਰਮਜੀਤ ਕੌਰ, ਹਰਦਮਨਦੀਪ ਸਿੰਘ, ਜੈਦੀਪ ਸਿੰਘ, ਜਸਵੀਰ ਸਿੰਘ, ਹਰਪ੍ਰੀਤ ਕੌਰ, ਜਸਬੀਰ ਕੌਰ, ਰਵਿੰਦਰ ਕੌਰ, ਮੇਘਾ, ਹਰਿੰਦਰ ਕੌਰ, ਮਨਜਿੰਦਰ ਕੌਰ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media