ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਮੁਹਿੰਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਸੂਬੇ ਦੇ ਹਰੇਕ ਜਿਲ੍ਹੇ ਵਿਚ ਜਿਲ੍ਹਾ ਰੋਜ਼ਗਾਰ
ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ।ਇਹਨਾਂ ਵਿੱਚ ਪੰਜਾਬ ਸਰਕਾਰ ਵਲੋਂ ਪੜ੍ਹੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਅਨੇਕਾਂ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਹ ਪ੍ਰਗਟਾਵਾ ਕਰਦਿਆਂ ਰੁਜ਼ਗਾਰ ਅਫਸਰ ਪਠਾਨਕੋਟ ਰਮਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਰੁਜ਼ਗਾਰ ਦਫਤਰ ਵਲੋਂ ਪੜ੍ਹੇ ਲਿਖੇ ਬੇਰੋਜ਼ਜਗਾਰ ਪ੍ਰਾਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ ਮਹੁੱਈਆ ਕਰਵਾਉਣਾ, ਅਪਣਾ ਕੰਮ-ਕਾਜ਼ ਕਰਨ ਲਈ ਸਵੈ-ਰੋਜਗਾਰ ਕਰਜ਼ਾ ਮਹੁੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਲ ਅਤੇ ਅਫਲਾਈਨ ਰਜਿਸਟ੍ਰੇਸ਼ਨ ਅਤੇ ਪੰਜਾਬ ਸਰਕਾਰ ਵਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਫ੍ਰੀ ਅਨਲਾਈਨ ਕੋਚਿੰਗ ਕਲਾਸਾਂ ਲਗਾਈਆਂ ਜਾਂਦੀਆਂ ਹਨ।ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ <https://www.eduzphere.com/freegovtexams> ਲਿੰਕ ‘ਤੇ ਵੀ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ‘ਚ ਇਸ ਸਮੇਂ ਪਠਾਨਕੋਟ ਦੇ ਵੱਖ-ਵੱਖ ਜਿਲ੍ਹਾ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਕੈਰੀਅਰ ਕੋਂਸਿਲਿੰਗ ਕੀਤੀ ਜਾ ਰਹੀ ਹੈ ਅਤੇ ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਉਹਨਾਂ ਦੀ ਰਜ਼ਿਸਟਰੇਸ਼ਨ ਲਈ ਘਰ-ਘਰ ਰੋਜ਼ਗਾਰ ਪੋਰਟਲ www.pgrkam.com <http://www.pgrkam.com> ਤਿਆਰ ਕੀਤਾ ਗਿਆ ਹੈ।ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media