Tuesday, March 24, 2026

ਜੋਧਪੁਰ ਵਿਖੇ ਪਵਿੱਤਰ ਸਰੂਪ ਨੂੰ ਅਗਨ ਭੇਂਟ ਕਰਨ ਵਾਲੇ ਸ਼ਰਾਰਤੀਆਂ ਖਿਲਾਫ ਕਾਰਵਾਈ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

Paramjit Singh Ranaਨਵੀਂ ਦਿੱਲੀ, 2 ਦਸੰਬਰ (ਅੰਮ੍ਰਿਤ ਲਾਲ ਮੰਨਣ) –  ਤਰਨ ਤਾਰਨ ਦੇ ਨੇੜੇ ਪਿੰਡ ਜੋਧਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਕਿਸੇ ਸ਼ਰਾਰਤੀ ਅੰਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅਗਨ ਭੇਂਟ ਕਰਨ ਦੀ ਕੀਤੀ ਗਈ ਕੋਸ਼ਿਸ਼ ਨੂੰ ਅਤਿ ਘਿਨਾਉਣੀ ਹਰਕਤ ਦੱਸਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾਂ ਕੀਤਾ ਹੈ।ਦੋਸ਼ੀ ਸ਼ਰਾਰਤੀ ਅਨਸਰਾਂ ਖਿਲਾਫ ਬਣਦੀ ਪੁਲਿਸ ਕਾਰਵਾਈ ਕਰਨ ਦੀ ਕਮੇਟੀ ਵੱਲੋਂ ਮੰਗ ਕਰਦੇ ਹੋਏ ਰਾਣਾ ਨੇ ਇਸ ਘਟਨਾ ਦੇ ਨਾਲ ਸੰਗਤਾਂ ਦੇ ਹਿਰਦੇ ਵਲੁੰਦਰੇ ਜਾਣ ਦਾ ਵੀ ਦਾਅਵਾ ਕੀਤਾ ਹੈ।
ਢਿਲ ਵਰਤਨ ਵਾਲੇ ਪ੍ਰਬੰਧਕਾਂ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਕਰੜੀ ਕਾਰਵਾਈ ਕਰਨ ਦੀ ਬੇਨਤੀ ਕਰਦੇ ਹੋਏ ਰਾਣਾ ਨੇ ਸਮੂਹ ਗੁਰਦੁਆਰਿਆਂ ਦੇ ਸਟਾਫ ਨੂੰ ਅਜਿਹੀ ਘਟਨਾਵਾਂ ਨੂੰ ਰੋਕਣ ਵਾਸਤੇ ਵਧੇਰੇ ਚੋਕਸੀ ਵਰਤਨ ਦੀ ਵੀ ਸਲਾਹ ਦਿੱਤੀ ਹੈ। ਦੋਸ਼ੀ ਸ਼ਰਾਰਤੀ ਅਨਸਰਾਂ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਧਾਰਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਵੀ ਉਨ੍ਹਾਂ ਪੰਜਾਬ ਪੁਲਿਸ ਉੱਚ ਅਧਿਕਾਰੀਆਂ ਨੂੰ ਮੰਗ ਕੀਤੀ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply