ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਫੂਲਾ ਸਿੰਘ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਚੱਲ ਰਹੇ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਤਹਿਤ ਅੱਜ ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ ਦੀ ਅਗਵਾਈ ‘ਚ ਸੈਂਕੜੇ ਬੀਬੀਆਂ ਨੇ ਗੁਰੂ ਜਸ ਗਾਇਨ ਕੀਤਾ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਸਦਕਾ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ 4 ਜੁਲਾਈ ਤੋਂ ਇਸ ਪਾਵਨ ਅਸਥਾਨ ‘ਤੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠਾਂ ਦੀ ਸੇਵਾ ਲਗਾਤਾਰ ਚੱਲ ਰਹੀ ਹੈ।ਸੁਖਮਨੀ ਸਾਹਿਬ ਦੇ ਪਾਠ ਦੀ ਸੰਪੂਰਨਤਾ ‘ਤੇ ਸ਼ਬਦ ਕੀਰਤਨ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਮਰੀਕ ਸਿੰਘ ਵਲੋਂ ਬੀਬੀ ਹਰਜੀਤ ਕੌਰ ਅਤੇ ਬੀਬੀ ਗੁਲਸ਼ਨ ਕੌਰ ਇਸਤਰੀ ਸਤਿਸੰਗ ਸਭਾ ਪੁਤਲੀਘਰ, ਬੀਬੀ ਮਨਜੀਤ ਕੌਰ, ਮਾਤਾ ਸਾਹਿਬ ਕੌਰ ਨਿਸ਼ਕਾਮ ਸੇਵਾ ਸੁਸਾਇਟੀ ਨਗਰ ਨਿਗਮ ਕਲੋਨੀ ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ।ਬੁੱਢਾ ਦਲ ਵਲੋਂ ਠੰਡੇ ਮਿੱਠੇ ਜਲ ਅਤੇ ਚਾਹ ਮੱਠੀਆਂ ਦੇ ਲੰਗਰ ਲਾਏ ਗਏ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …