Friday, June 26, 2026

ਪੰਜਾਬੀ ਕਲਾਕਾਰਾਂ ਦੇ ਗੀਤਾਂ ‘ਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਲੋਕਤੰਤਰੀ ਹੱਕਾਂ ਦਾ ਘਾਣ – ਅਸ਼ੋਕ ਮਸਤੀ, ਕੁਲਵੰਤ ਉਪਲੀ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਦੇ ਕੁੱਝ ਕਲਾਕਾਰਾਂ ਦੇ ਗਾਏ ਹੋਏ ਗੀਤਾਂ ‘ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਬੰਦੀ ਲਗਾ ਦਿੱਤੀ ਹੈ।ਜਿਸ ਵਿੱਚ ਗਾਇਕ ਕੰਵਰ ਗਰੇਵਾਲ ਦੀ ਆਵਾਜ ਵਿੱਚ ਨਵਾਂ ਸਿੰਗਲ ਟਰੈਕ ‘ਰਿਹਾਈ’ ਅਤੇ ਮਰਹੂਮ ਗਾਇਕ ਸਿੱਧੂ ਮੁਸੇਵਾਲਾ ਦੇ ਗਾਏ ਹੋਏ ਗੀਤ ‘ਐਸ.ਵਾਈ.ਐਲ’ ਸ਼ਾਮਲ ਹੈ।ਇਹਨਾਂ ਗੀਤਾਂ ‘ਤੇ ਲਗਾਈ ਗਈ ਪਾਬੰਦੀ ਦਾ ਵਿਰੋਧ ਕਰਦੇ ਹੋਏ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਅਤੇ ਮੰਚ ਦੇ ਮੁੱਖ ਬੁਲਾਰੇ ਕੁਲਵੰਤ ਉਪਲੀ ਸੰਗਰੂਰ ਨੇ ਕਿਹਾ ਕਿ ਸੰਗੀਤ ਖੇਤਰ ਨਾਲ ਜੁੜੇ ਹੋਏ ਲੋਕ ਹਰੇਕ ਵਰਗ ਦੇ ਸਾਂਝੇ ਹੁੰਦੇ ਹਨ।ਇਨ੍ਹਾਂ ਕਲਾਕਾਰਾਂ ਨੂੰ ਇੱਕ ਵਿਸ਼ੇਸ਼ ਵਰਗ ਨਾਲ ਜੋੜ ਕੇ ਦੇਖਣਾ ਗਲਤ ਹੈ।ਪ੍ਰਧਾਨ ਅਸ਼ੋਕ ਮਸਤੀ ਨੇ ਆਖਿਆ ਕਿ ਕਲਾਕਾਰਾਂ ਅਤੇ ਗੀਤਕਾਰ ਸਾਡੇ ਸਮਾਜ ਦਾ ਸ਼ੀਸ਼ਾ ਹੁੰਦੇ ਹਨ।ਉਹ ਸਮੇਂ ਸਮੇਂ ਤੇ ਵੱਖ-ਵੱਖ ਪਹਿਲੂਆਂ ‘ਤੇ ਆਪਣੇ ਗੀਤ ਲਿਖਦੇ ਤੇ ਗਾਉਂਦੇ ਹਨ।ਅਸ਼ੋਕ ਮਸਤੀ ਨੇ ਕਿਹਾ ਕਿ ਕਲਾਕਾਰਾਂ ਅਤੇ ਗੀਤਕਾਰਾਂ ਨੇ ਕਿਸਾਨੀ ਅੰਦੋਲਨ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਸੀ।ਹੁਣ ਪੰਜਾਬ ਦੇ ਮੌਜ਼ੂਦਾ ਹਲਾਤਾਂ ਨੂੰ ਆਪਣੇ ਗੀਤਾਂ ਰਾਹੀਂ ਪੇਸ਼ ਕੀਤਾ ਗਿਆ ਹੈ।
                            ਅਸ਼ੋਕ ਮਸਤੀ ਅਤੇ ਕੁਲਵੰਤ ਉਪਲੀ ਨੇ ਗੀਤਾਂ ‘ਤੇ ਲਗਾਈ ਗਈ ਪਾਬੰਦੀ ਨੂੰ ਜਲਦ ਤੋਂ ਜਲਦ ਹਟਾਉਣ ਦੀ ਮੰਗ ਕੀਤੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …